ਖੇਤੀਬਾੜੀ
ਸਵੈਚਲਿਤ ਸਬਮਰਸੀਬਲ ਪੰਪ ਟੈਸਟਿੰਗ ਸੈਂਟਰ ਦਾ ਕੀਤਾ ਉਦਘਾਟਨ
Published
2 years agoon
ਲੁਧਿਆਣਾ : ਪੀ.ਏ.ਯੂ. ਦੇ ਡਾਇਮੰਡ ਜੁਬਲੀ ਸਮਾਗਮਾਂ ਦੇ ਹਿੱਸੇ ਅਤੇ ਬੀ.ਆਈ.ਐਸ. ਪ੍ਰਵਾਨਿਤ ਸਬਮਰਸੀਬਲ ਪੰਪਾਂ ਨੂੰ ਹੋਰ ਹੁਲਾਰਾ ਦੇਣ ਦੇ ਯਤਨ ਵਜੋਂ ਅੱਜ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਯੂਨੀਵਰਸਿਟੀ ਦੇ ਭੂਮੀ ਅਤੇ ਪਾਣੀ ਇੰਜੀਨੀਅਰਿੰਗ ਵਿਭਾਗ ਦੁਆਰਾ ਵਿਕਸਤ ਕੀਤੇ ਸਵੈਚਲਿਤ ਸਬਮਰਸੀਬਲ ਪੰਪ ਟੈਸਟਿੰਗ ਸੈਂਟਰ ਦਾ ਉਦਘਾਟਨ ਕੀਤਾ|
ਡਾ. ਗੋਸਲ ਨੇ ਇਸ ਮੌਕੇ ਆਪਣੇ ਵਿਚਾਰ ਦਿੰਦਿਆਂ ਕਿਹਾ ਕਿ ਖੇਤੀ ਵਿੱਚ ਸਿੰਚਾਈ ਦਾ ਮਹੱਤਵ ਮੌਜੂਦਾ ਸਮੇਂ ਵਿੱਚ ਬੇਹੱਦ ਅਹਿਮ ਅਤੇ ਪੀ.ਏ.ਯੂ. ਪਾਣੀ ਦੀ ਸੰਭਾਲ ਲਈ ਹਰ ਤਰ੍ਹਾਂ ਦੀ ਨਵੀਨ ਤਕਨਾਲੋਜੀ ਬਾਰੇ ਖੋਜ ਦੀ ਦਿਸ਼ਾ ਵਿੱਚ ਕਾਰਜ ਕਰ ਰਹੀ ਹੈ | ਉਹਨਾਂ ਸਵੈਚਲਿਤ ਸਬਮਰਸੀਬਲ ਪੰਪ ਟੈਸਟਿੰਗ ਸੈਂਟਰ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਕਿਹਾ ਕਿ ਇਹ ਉੱਤਰੀ ਭਾਰਤ ਦੇ ਪੰਪ ਨਿਰਮਾਤਾਵਾਂ ਦੀ ਮੰਗ ਨੂੰ ਪੂਰਾ ਕਰੇਗਾ ਅਤੇ ਇਸਦੇ ਮੱਦੇਨਜ਼ਰ ਕਿਸਾਨਾਂ ਨੂੰ ਬੀਆਈਐਸ ਪ੍ਰਮਾਣਿਤ ਢੁੱਕਵੀਂ ਊਰਜਾ ਦੀ ਵਰਤੋਂ ਕਰਨ ਵਾਲੇ ਪੰਪ ਮੁਹੱਈਆ ਹੋਣਗੇ |
ਖੇਤੀਬਾੜੀ ਇੰਜੀਨੀਅਰਿੰਗ ਅਤੇ ਤਕਨਾਲੋਜੀ ਕਾਲਜ ਦੇ ਡੀਨ ਡਾ. ਅਸ਼ੋਕ ਕੁਮਾਰ ਨੇ ਦੱਸਿਆ ਕਿ ਸਬਮਰਸੀਬਲ ਪੰਪ ਕੇਂਦਰ ਪੂਰੀ ਤਰ੍ਹਾਂ ਸਵੈਚਲਿਤ ਹੈ ਅਤੇ ਇਹ ਪੰਪਾਂ ਦੀ ਮੈਨੂਅਲ ਟੈਸਟਿੰਗ ਵਿੱਚ ਹੋਣ ਵਾਲੀ ਮਿਹਨਤ ਨੂੰ ਘਟਾਏਗਾ| ਲੈਬਾਰਟਰੀ ਦੇ ਇੰਚਾਰਜ ਡਾ. ਸੁਨੀਲ ਗਰਗ ਨੇ ਕੇਂਦਰ ਦੇ ਵੱਖ-ਵੱਖ ਉਪਕਰਨਾਂ ਦੇ ਕੰਮਕਾਜ ਬਾਰੇ ਜਾਣਕਾਰੀ ਦਿੱਤੀ|
ਬਾਅਦ ਵਿੱਚ ਵਾਈਸ ਚਾਂਸਲਰ ਨੇ ਅਧਿਕਾਰੀਆਂ ਨਾਲ ਉੱਚ ਪੱਧਰੀ ਗ੍ਰੀਨਹਾਊਸ ਦਾ ਦੌਰਾ ਕੀਤਾ ਜਿੱਥੇ ਉੱਚ ਮੁੱਲ ਵਾਲੀਆਂ ਫਸਲਾਂ, ਐਂਥੂਰੀਅਮ ਅਤੇ ਆਰਕਿਡ ਉਗਾਈਆਂ ਜਾ ਰਹੀਆਂ ਹਨ| ਉਨ੍ਹਾਂ ਨੇ ਪੰਜਾਬ ਰਾਜ ਵਿੱਚ ਐਂਥੂਰੀਅਮ ਅਤੇ ਆਰਕਿਡ ਦੀ ਸ਼ੁਰੂਆਤ ਲਈ ਵਿਗਿਆਨੀਆਂ ਨੂੰ ਵਧਾਈ ਦਿੱਤੀ ਅਤੇ ਵਰਤੀ ਜਾ ਰਹੀ ਤਕਨੀਕ ਦੀ ਸਲਾਘਾ ਕੀਤੀ | ਨਾਲ ਹੀ ਉਹਨਾਂ ਕਿਹਾ ਕਿ ਇਹ ਤਕਨੀਕ ਬਿਮਾਰੀ ਮੁਕਤ ਬੀਜ ਆਲੂ ਦੇ ਉਤਪਾਦਨ ਵਿੱਚ ਇੱਕ ਲੰਮਾ ਸਫਰ ਤੈਅ ਕਰੇਗੀ|
Facebook Comments
Advertisement
You may like
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
-
ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ