ਲੁਧਿਆਣਾ : ਸ੍ਰੀ ਆਤਮ ਵੱਲਭ ਜੈਨ ਕਾਲਜ, ਲੁਧਿਆਣਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਬਸੰਤ ਪੰਚਮੀ ਇੱਕ ਬਹੁਤ ਹੀ ਪਵਿੱਤਰ ਅਤੇ ਸ਼ੁਭ ਤਿਉਹਾਰ ਹੈ। ਬਸੰਤ ਰੁੱਤ ਨੂੰ ਰੁੱਤਾਂ ਦਾ ਰਾਜਾ ਮੰਨਿਆ ਜਾਂਦਾ ਹੈ।
ਇਸ ਤਿਉਹਾਰ ‘ਤੇ ਦੇਵੀ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਲੋਕ ਖਾਸ ਕਰਕੇ ਵਿਦਿਆਰਥੀ, ਸੰਗੀਤਕਾਰ ਅਤੇ ਕਲਾ ਅਤੇ ਸਾਹਿਤ ਦੇ ਖੇਤਰ ਨਾਲ ਜੁੜੇ ਲੋਕ ਉਸ ਦੀ ਪੂਜਾ ਕਰਦੇ ਹਨ। ਇਸ ਦਿਨ, ਲੋਕ ਪੀਲੇ ਕੱਪੜੇ ਪਹਿਨਦੇ ਹਨ ਅਤੇ ਪੀਲੇ ਫੁੱਲਾਂ ਨਾਲ ਦੇਵੀ ਸਰਸਵਤੀ ਦੀ ਪੂਜਾ ਕਰਦੇ ਹਨ|
ਇਸ ਮੌਕੇ ਕਾਲਜ ਚ ਸਰਸਵਤੀ ਦੇਵੀ ਦੀ ਪੂਜਾ ਅਰਚਨਾ ਕੀਤੀ ਗਈ। ਬਸੰਤ ਪੰਚਮੀ ਮੌਕੇ ਕਾਲਜ ਵਲੋਂ ਪੀਲੇ ਚਾਵਲਾਂ ਦਾ ਲੰਗਰ ਲਗਾਇਆ ਗਿਆ ਅਤੇ ਇਸ ਮੌਕੇ ਬੱਚਿਆਂ ਵਲੋਂ ਪਤੰਗਬਾਜ਼ੀ ਕੀਤੀ ਗਈ । ਪ੍ਰਿੰਸੀਪਲ ਡਾ ਸੰਦੀਪ ਕੁਮਾਰ ਨੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਿੰਸੀਪਲ ਸ੍ਰੀ ਕੋਮਲ ਜੈਨ (ਡਿਊਕ) ਅਤੇ ਮੈਨੇਜਿੰਗ ਕਮੇਟੀ ਦੇ ਹੋਰ ਮੈਂਬਰਾਂ ਨਾਲ ਮਿਲ ਕੇ ਬਸੰਤ ਪੰਚਮੀ ਦੇ ਤਿਉਹਾਰ ਦੀ ਸਾਰਿਆਂ ਨੂੰ ਵਧਾਈ ਦਿੱਤੀ।