Connect with us

ਪੰਜਾਬੀ

ਪ੍ਰਸ਼ਾਸ਼ਨ ਵਲੋਂ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ

Published

on

A two minute silence was observed by the administration to pay tribute to the martyrs of the freedom struggle

ਲੁਧਿਆਣਾ :  ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਦੀ ਖ਼ਾਤਰ ਕੁਰਬਾਨੀਆਂ ਦੇਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਮਰਜੀਤ ਬੈਂਸ ਵੀ ਮੌਜੂਦ ਸਨ।

ਸਮੂਹ ਸਿਵਲ ਅਤੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਵੇਰੇ 11 ਵਜੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਸਦਕਾ ਹਰ ਨਾਗਰਿਕ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ  ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਨਾਗਰਿਕਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਹੰਭਲਾ ਮਾਰਨ ਦੀ ਅਪੀਲ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

Facebook Comments

Trending