Connect with us

ਪੰਜਾਬੀ

ਸ਼ਰਨਪਾਲ ਸਿੰਘ ਮੱਕੜ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Published

on

Sharanpal Singh Makkar assumed the post as Chairman of District Planning Committee

ਲੁਧਿਆਣਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਸ਼ਰਨਪਾਲ ਸਿੰਘ ਮੱਕੜ ਵਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਗਿਆ। ਅਹੁਦਾ ਸੰਭਾਲਣ ਤੋਂ ਬਾਅਦ ਸ. ਮੱਕੜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

ਸ. ਮੱਕੜ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਦਰਸ਼ੀ, ਜਵਾਬਦੇਹ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਲਗਾਤਾਰ ਉਪਰਾਲੇ ਕੀਤੇ ਜਾਣਗੇ ਅਤੇ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਚੇਅਰਮੈਨ ਨੇ ਸਪੱਸ਼ਟ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਨ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ। ਇਸ ਦੌਰਾਨ ਸ੍ਰੀ ਝਿੰਪਾ ਅਤੇ ਸ. ਜੌੜਾਮਾਜਰਾ ਨੇ ਵੀ ਭਰੋਸਾ ਪ੍ਰਗਟਾਇਆ ਕਿ ਸ. ਸ਼ਰਨਪਾਲ ਸਿੰਘ ਮੱਕੜ ਲੋਕਾਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਦੇਣਗੇ ਅਤੇ ਜ਼ਿਲ੍ਹੇ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈਕੇ ਜਾਣਗੇ।

ਇਸ ਮੌਕੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਦਲਜੀਤ ਸਿੰਘ ਭੋਲਾ ਗਰੇਵਾਲ, ਕੁਲਵੰਤ ਸਿੰਘ ਸਿੱਧੂ, ਰਜਿੰਦਰਪਾਲ ਕੌਰ ਛੀਨਾ, ਸਰਵਜੀਤ ਕੌਰ ਮਾਣੂੰਕੇ, ਹਾਕਮ ਸਿੰਘ ਠੇਕੇਦਾਰ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਚੇਅਰਮੈਨ ਨਵਜੋਤ ਸਿੰਘ ਜਰਗ, ਜ਼ਿਲ੍ਹਾ ਯੋਜਨਾ ਕਮੇਟੀਆਂ, ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸ. ਹਰਭੁਪਿੰਦਰ ਸਿੰਘ ਧਰੌੜ, ਅਹਿਬਾਬ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Facebook Comments

Trending