Connect with us

ਪੰਜਾਬੀ

ਸਮਾਲ ਸਕੇਲ ਮੈਨੂਫੈਕਚਰਰਜ਼ ਐਸੋਸੀਏਸ਼ਨ ਵੱਲੋਂ ਪਾਵਰਕੌਮ ਨੂੰ ਅਲਟੀਮੇਟਮ

Published

on

Ultimatum to PowerCom by Small Scale Manufacturers Association

ਲੁਧਿਆਣਾ : ਸਮਾਲ ਸਕੇਲ ਮੈਨੂਫੈਕਚਰਰਜ਼ ਅਸੋਸੀਏਸ਼ਨ ਨੇ ਪਾਵਰਕੌਮ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਤਿੰਨ ਦਿਨਾਂ ਦੇ ਅੰਦਰ-ਅੰਦਰ ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਦੇ ਹੁਕਮ ਨਾਂ ਮੰਨੇ ਤਾਂ ਸੰਘਰਸ਼ ਕੀਤਾ ਜਾਵੇਗਾ। ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਲਈ ਮੈਨੇਜਮੈਂਟ ਜ਼ਿੰਮੇਵਾਰ ਹੋਵੇਗੀ।

ਪ੍ਰਧਾਨ ਜਸਵਿੰਦਰ ਸਿੰਘ ਠੁਕਰਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਇਲੈਕਟ੍ਰਿਸਿਟੀ ਰੈਗੂਲੇਟਰੀ ਕਮਿਸ਼ਨ ਵੱਲੋਂ ਪਾਵਰਕੌਮ ਨੂੰ ਆਪਣੀ ਪਟੀਸ਼ਨ ਨੰਬਰ 60-2022 ਮਿਤੀ 10-01-2023 ਰਾਹੀਂ ਆਦੇਸ਼ ਜਾਰੀ ਕੀਤੇ ਸਨ ਕਿ ਪਾਵਰਕੌਮ ਵੱਲੋਂ ਕਿਸੇ ਹੋਰ ਮਹਿਕਮੇ ਦੇ ਕਹਿਣ ’ਤੇ ਕਿਸੇ ਵੀ ਯੂਨਿਟ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ ਪ੍ਰੰਤੂ 20 ਦਿਨ ਬੀਤ ਜਾਣ ਤੋਂ ਬਾਅਦ ਵੀ ਪਾਵਰਕੌਮ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।

ਉਨ੍ਹਾਂ ਦੋਸ਼ ਲਗਾਇਆ ਕਿ ਪਾਵਰਕੌਮ ਪ੍ਰਬੰਧਕ ਰੈਗੂਲੇਟਰੀ ਕਮਿਸ਼ਨ ਦਾ ਹੁਕਮ ਮੰਨਣ ਤੋਂ ਇਨਕਾਰੀ ਹੈ ਅਤੇ ਕਮਿਸ਼ਨ ਵੱਲੋਂ ਦਿੱਤੇ ਗਏ ਆਦੇਸ਼ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਸ੍ਰੀ ਠੁਕਰਾਲ ਨੇ ਕਿਹਾ ਕਿ ਇਸ ਦੇਰੀ ਕਾਰਨ ਰੋਜ਼ਾਨਾ ਪਾਵਰਕੌਮ ਦੂਜੇ ਮਹਿਕਮਿਆਂ ਦੇ ਕਹਿਣ ਤੇ ਬਿਜਲੀ ਕੁਨੈਕਸ਼ਨ ਕੱਟ ਰਿਹਾ ਹੈ ਅਤੇ ਪਾਵਰਕੌਮ ਦੇ ਅਫ਼ਸਰ ਆਪਣਾ ਸਰਕੂਲਰ ਨਾ ਆਉਣ ਦਾ ਕਹਿ ਕੇ ਪੱਲਾ ਝਾੜ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਸਰਕੂਲਰ ਸਬੰਧੀ ਚੀਫ਼ ਇੰਜਨੀਅਰ ਕਮਰਸ਼ੀਅਲ ਹਰਜੀਤ ਸਿੰਘ ਗਿੱਲ ਨਾਲ ਫੋਨ ’ਤੇ ਗੱਲ ਕੀਤੀ ਗਈ ਪ੍ਰੰਤੂ ਉਨ੍ਹਾਂ ਨੇ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ। ਉਨ੍ਹਾਂ ਪਾਵਰਕੌਮ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਤਿੰਨ ਦਿਨਾਂ ਦੇ ਅੰਦਰ-ਅੰਦਰ ਇਸ ਸਬੰਧੀ ਸਰਕੂਲਰ ਜਾਰੀ ਨਹੀਂ ਕੀਤਾ ਗਿਆ ਤਾਂ ਸਘੰਰਸ਼ ਦਾ ਰਾਹ ਅਪਣਾਇਆ ਜਾਵੇਗਾ ਪ੍ਰੰਤੂ ਇੰਡਸਟਰੀ ਬੰਦ ਨਹੀਂ ਹੋਣ ਦਿੱਤੀ ਜਾਵੇਗੀ।

Facebook Comments

Trending