Connect with us

ਪੰਜਾਬੀ

ਸਰਕਾਰੀ ਸਕੂਲਾਂ ’ਚ ਪੜ੍ਹਦੇ ਨਰਸਰੀ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਨੇ ਕੀਤਾ ਇਹ ਐਲਾਨ

Published

on

The Punjab government made this announcement for the nursery students studying in government schools

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ‘ਚ ਸਾਲ 2017 ਤੋਂ ਚੱਲ ਰਹੀਆਂ ਐੱਲ. ਕੇ. ਜੀ. ਅਤੇ ਯੂ. ਕੇ. ਜੀ. ਜਮਾਤਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਵਰਦੀਆਂ ਦੇਣ ਦਾ ਫੈਸਲਾ ਕੀਤਾ ਹੈ। ਇਹ ਪਹਿਲੀ ਵਾਰ ਹੋਵੇਗਾ ਕਿ ਨਰਸਰੀ ਦੇ ਬੱਚਿਆਂ ਨੂੰ ਵੀ ਸਰਕਾਰ ਵਰਦੀਆਂ ਦੇਵੇਗੀ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸਾਲ 2017 ਤੋਂ ਚੱਲ ਰਹੀਆਂ ਪ੍ਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ 3,51,724 ਬੱਚਿਆਂ ਨੂੰ ਵਰਦੀਆਂ ਦਿੱਤੀਆਂ ਜਾਣਗੀਆਂ। ਇਸ ਕਾਰਜ ਲਈ ਸਿੱਖਿਆ ਵਿਭਾਗ ਵਲੋਂ 21.10 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।

ਬੈਂਸ ਨੇ ਕਿਹਾ ਕਿ ਪਹਿਲਾਂ ਇਨ੍ਹਾਂ ਬੱਚਿਆਂ ਨੂੰ ਸਕੂਲੀ ਵਰਦੀਆਂ ਨਹੀਂ ਦਿੱਤੀਆਂ ਜਾਂਦੀਆਂ ਸਨ ਪਰ ਜਦੋਂ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਸਿੱਖਿਆ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਦਿਲਚਸਪੀ ਨਾਲ ਭਰੇ ਵਿਸ਼ੇਸ਼ ਕਲਾਸਰੂਮ ਵੀ ਤਿਆਰ ਕੀਤੇ ਗਏ ਹਨ।

Facebook Comments

Trending