Connect with us

ਪੰਜਾਬੀ

ਮਿੱਠੀਆਂ ਯਾਦਾਂ ਨਾਲ਼ ਬਾਰ੍ਹਵੀਂ ਦੇ ਬੱਚਿਆਂ ਨੂੰ ਦਿੱਤੀ ਗਈ ਵਿਦਾਇਗੀ

Published

on

A farewell given to the children of the twelfth class with sweet memories

ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ਬਾਰ੍ਹਵੀਂ ਕਲਾਸ ਦੇ ਬੱਚਿਆਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ । ਵਿਦਾਇਗੀ ਪਾਰਟੀ ਦਾ ਆਰੰਭ ਸਕੂਲ ਦੇ ਚੇਅਰਪਰਸਨ ਸ੍ਰੀਮਤੀ ਅਵਿਨਾਸ਼ ਕੌਰ ਵਾਲੀਆ ਦੇ ਆਗਮਨ ਨਾਲ ਹੋਇਆ। ਬਾਰ੍ਹਵੀਂ ਦੇ ਬੱਚਿਆਂ ਵੱਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਪ੍ਰਬੰਧਕੀ ਕਮੇਟੀ ਦਾ ਨਿੱਘਾ ਸਵਾਗਤ ਕੀਤਾ ਗਿਆ।

ਗਿਆਰ੍ਹਵੀਂ ਦੇ ਬੱਚਿਆਂ ਵੱਲੋਂ ਵੀ ਬਾਰ੍ਹਵੀਂ ਕਲਾਸ ਦੇ ਬੱਚਿਆਂ ਦਾ ਦਿਲ ਦੀਆਂ ਗਹਿਰਾਈਆਂ ਨਾਲ ਨਿੱਘਾ ਸਵਾਗਤ ਕੀਤਾ ਗਿਆ। ਗਿਆਰ੍ਹਵੀਂ ਦੇ ਬੱਚਿਆਂ ਵੱਲੋਂ ਸ਼ਬਦ ਗਾਇਨ ਦੀ ਪ੍ਰਸਤੁਤੀ ਦੇ ਨਾਲ਼ ਸਮਾਗਮ ਨੂੰ ਅੱਗੇ ਤੋਰਿਆ ਗਿਆ। ਇਸ ਦੌਰਾਨ ਇਕ ਮਿੰਟ ਦੀਆਂ ਖੇਡਾਂ ਨੇ ਸਾਰਿਆਂ ਨੂੰ ਕੀਲ ਕੇ ਰੱਖ ਦਿੱਤਾ।

ਗਿਆਰ੍ਹਵੀਂ ਦੇ ਬੱਚਿਆਂ ਵੱਲੋਂ ਪੇਸ਼ ਕੀਤੇ ਗਏ ਰੰਗਾਰੰਗ ਲੋਕ ਨਾਚ ਨੇ ਤਾਂ ਸਭ ਦਾ ਮਨ ਮੋਹ ਲਿਆ। ਇਸ ਦੌਰਾਨ ਸੁਨਹਿਰੀ ਯਾਦਾਂ ਨਾਲ਼ ਭਿੱਜੀਆਂ ਹੋਈਆਂ ਟਰਾਫ਼ੀਆਂ ਵੀ ਬੱਚਿਆਂ ਨੂੰ ਵਿਦਾਇਗੀ ਦੇ ਰੂਪ ਵਿੱਚ ਦਿੱਤੀਆਂ ਗਈਆਂ।

ਸਕੂਲ ਦੇ ਚੇਅਰਪਰਸਨ ਸ੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਬਾਰ੍ਹਵੀਂ ਕਲਾਸ ਦੇ ਬੱਚਿਆਂ ਨੂੰ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਸਖ਼ਤ ਮਿਹਨਤ ਕਰਕੇ ਚੰਗੇ ਨਤੀਜੇ ਲਿਆਉਣ ਲਈ ਪ੍ਰੇਰਿਆ ਅਤੇ ਨਾਲ਼ ਹੀ ਜ਼ਿੰਦਗੀ ਦੇ ਹਰ ਪਾਇਦਾਨ ਉੱਤੇ ਤੁਰਦੇ ਹੋਏ ਆਪਣੇ ਮਿੱਥੇ ਹੋਏ ਟੀਚਿਆਂ ਨੂੰ ਪੂਰਾ ਕਰਨ ਲਈ ਸ਼ੁਭ ਸੰਦੇਸ਼ ਵੀ ਦਿੱਤਾ।

ਜ਼ੀਡੈਂਟ ਸੁਖਦੇਵ ਸਿੰਘ ਨੇ ਵੀ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਆਪਣੀਆਂ ਸ਼ੁਭ ਇੱਛਾਵਾਂ ਦਿੱਤੀਆਂ । ਡਾਇਰੈਕਟਰਜ਼ ਸ੍ਰੀ ਮਨਦੀਪ ਸਿੰਘ ਵਾਲੀਆ, ਸ੍ਰੀਮਤੀ ਕਮਲਪ੍ਰੀਤ ਕੌਰ ਅਤੇ ਪ੍ਰਿੰਸੀਪਲ ਸ੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਬੱਚਿਆਂ ਨੂੰ ਹਰ ਮੈਦਾਨ ਫ਼ਤਹਿ ਕਰਨ ਲਈ ਆਪਣੀਆਂ ਸ਼ੁਭ -ਇੱਛਾਵਾਂ ਦਿੱਤੀਆਂ।

Facebook Comments

Trending