ਲੁਧਿਆਣਾ : ਸ਼੍ਰੀ ਆਤਮ ਵੱਲਭ ਜੈਨ ਕਾਲਜ ਲਈ ਇਹ ਮਾਣ ਵਾਲਾ ਪਲ ਹੈ ਕਿ ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਨੇ ਰਚਨਾਤਮਕ ਰੰਗੋਲੀ ਬਣਾਉਣ ਦੇ ਮੁਕਾਬਲੇ ਵਿੱਚ ਏਕਤਾ ਵਿੱਚ ਸ਼ਾਨਦਾਰ ਜਿੱਤ ਲਈ ਪ੍ਰੋਫੈਸਰ ਮਨੋਜ ਅਰੋੜਾ ਨੂੰ ਸਨਮਾਨਿਤ ਕੀਤਾ। ਰਾਸ਼ਟਰੀ ਪੱਧਰ ‘ਤੇ ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਮਨਾਉਣ ਲਈ ਸੱਭਿਆਚਾਰ ਮੰਤਰਾਲੇ ਵੱਲੋਂ ਇਹ ਮੁਕਾਬਲਾ ਆਯੋਜਿਤ ਕੀਤਾ ਗਿਆ ਸੀ, ਜਿਸ ਲਈ ਉਨ੍ਹਾਂ ਨੂੰ ਦੇਸ਼ ਭਰ ਵਿੱਚ ਲੱਖਾਂ ਐਂਟਰੀਆਂ ਮਿਲੀਆਂ ਸਨ।
ਪ੍ਰੋ ਮਨੋਜ ਅਰੋੜਾ ਨੇ ਇਸ ਮੁਕਾਬਲੇ ਵਿਚ ਭਾਗ ਲਿਆ ਅਤੇ ਰਾਜ ਪੱਧਰ (ਪੰਜਾਬ) ਵਿਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ । ਇਸ ਪੁਰਸਕਾਰ ਸਮਾਰੋਹ ਵਿੱਚ ਸੱਭਿਆਚਾਰ ਰਾਜ ਮੰਤਰੀ ਸ਼੍ਰੀਮਤੀ ਮੀਨਾਕਸ਼ੀ ਲੇਖੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਿਨ੍ਹਾਂ ਨੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਨਾਲ ਪ੍ਰਾਪਤੀ ਦਾ ਸਰਟੀਫਿਕੇਟ ਵੀ ਦਿੱਤਾ। ਭਾਰਤ ਸਰਕਾਰ ਨੇ ਉਨ੍ਹਾਂ ਨੂੰ ਇਕ ਲੱਖ ਰੁਪਏ ਦੇ ਨਕਦ ਇਨਾਮ ਨਾਲ ਵੀ ਸਨਮਾਨਿਤ ਕੀਤਾ ਹੈ।