ਲੁਧਿਆਣਾ : ਪੰਜਾਬ ’ਚ ਫਰਵਰੀ ਮਹੀਨੇ ’ਚ ਦਿਨ ਤੇ ਰਾਤ ਦਾ ਤਾਪਮਾਨ ਲਗਾਤਾਰ ਆਮ ਨਾਲੋਂ ਵੱਧ ਰਿਹਾ ਹੈ। ਮੰਗਲਵਾਰ ਨੂੰ ਵੀ ਕਈ ਜ਼ਿਲ੍ਹਿਆਂ ’ਚ ਦਿਨ ਦਾ ਤਾਪਮਾਨ ਆਮ ਨਾਲੋਂ ਤਿੰਨ ਤੋਂ ਚਾਰ ਡਿਗਰੀ ਸੈਲਸੀਅਸ ਤੇ ਰਾਤ ਦਾ ਤਾਪਮਾਨ ਆਮ ਨਾਲੋਂ ਚਾਰ ਤੋਂ ਪੰਜ ਡਿਗਰੀ ਸੈਲਸੀਅਸ ਵੱਧ ਰਿਹਾ। ਮੌਸਮ ਕੇਂਦਰ ਚੰਡੀਗੜ੍ਹ ਨੇ 9 ਤੇ 10 ਜਨਵਰੀ ਨੂੰ ਮੌਸਮ ’ਚ ਬਦਲਾਅ ਦੀ ਸੰਭਾਵਨਾ ਪ੍ਰਗਟਾਈ ਹੈ।
ਦੋ ਦਿਨ ਬੱਦਲ ਛਾਏ ਰਹਿਣ ਤੇ ਬੂੰਦਾਬਾਂਦੀ ਦੀ ਸੰਭਾਵਨਾ ਹੈ। ਪਟਿਆਲਾ ਮੰਗਲਵਾਰ ਨੂੰ ਦਿਨ ’ਚ ਸਭ ਤੋਂ ਗਰਮ ਰਹੇ। ਇਨ੍ਹਾਂ ਦੋਵਾਂ ਥਾਵਾਂ ’ਤੇ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। ਇਹ ਆਮ ਨਾਲੋਂ ਚਾਰ ਡਿਗਰੀ ਜ਼ਿਆਦਾ ਸੀ। ਉੱਥੇ ਹੀ ਮੋਹਾਲੀ ’ਚ ਘੱਟੋ-ਘੱਟ ਤਾਪਮਾਨ ਸਭ ਤੋਂ ਵੱਧ 13.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ’ਚ ਘੱਟੋ-ਘੱਟ ਤਾਪਮਾਨ 11.3 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 24.2 ਡਿਗਰੀ ਸੈਲਸੀਅਸ ਰਿਹਾ।