Connect with us

ਪੰਜਾਬੀ

ਭਾਸ਼ਾ ਵਿਭਾਗ ਵੱਲੋਂ ਭਾਸ਼ਾ ਚੇਤਨਾ ਰੈਲੀ ਕੱਢੀ ਗਈ

Published

on

A language awareness rally was organized by the language department

ਲੁਧਿਆਣਾ : 21 ਫ਼ਰਵਰੀ, 2023 ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਤੋਂ ਪਹਿਲਾਂ ਪਹਿਲਾਂ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ/ਨਿਗਮਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਪਾਰਕ ਅਦਾਰਿਆਂ ਦੇ ਬੋਰਡ ਅਤੇ ਨਾਮ ਪੱਟੀਆਂ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਲਈ ਡਾਇਰੈਕਟਰ, ਭਾਸ਼ਾ ਵਿਭਾਗ , ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਵੱਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਮਾਡਲ ਟਾਊਨ  ਦੇ ਸਹਿਯੋਗ ਨਾਲ ਰੈਲੀ ਕੱਢੀ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ 21 ਫ਼ਰਵਰੀ, 2023 ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਤੋਂ ਪਹਿਲਾਂ ਪਹਿਲਾਂ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ/ਨਿਗਮਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਪਾਰਕ ਅਦਾਰਿਆਂ ਦੇ ਬੋਰਡ ਅਤੇ ਨਾਮ ਪੱਟੀਆਂ ਆਦਿ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ਵਿੱਚ ਲਿਖੇ ਜਾਣ ਦਾ ਟੀਚਾ ਮਿੱਥਿਆ ਗਿਆ ਹੈ।

ਜ਼ਿਲ੍ਹਾ ਅਫ਼ਸਰ ਡਾ. ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਦੁਆਰਾ ਮਾਤ ਭਾਸ਼ਾ ਦੇ ਮਹੱਤਵ ਨੂੰ ਦਰਸਾਉਂਦੇ ਬੈਨਰ ਵੀ ਤਿਆਰ ਕੀਤੇ ਗਏ  ਅਤੇ ਰੈਲੀ ਦੌਰਾਨ ਮਾਡਲ ਟਾਉਨ ਦੀ ਗੋਲ ਮਾਰਕੀਟ ਦੀਆਂ ਦੁਕਾਨਾਂ ਉੱਤੇ ਜਾ ਕੇ ਦੁਕਾਨ ਮਾਲਕਾਂ ਨੂੰ ਪੰਜਾਬ ਸਰਕਾਰ ਦੀ ਚਿੱਠੀ ਦੀ ਕਾਪੀ ਦੇ ਕੇ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ-ਅੰਦਰ ਦੁਕਾਨਾਂ ਦੇ ਬੋਰਡਾਂ ਨੂੰ ਪੰਜਾਬੀ ਭਾਸ਼ਾ/ਗੁਰਮੁਖੀ ਲਿੱਪੀ ਵਿੱਚ ਤਬਦੀਲ ਕਰਨ ਲਈ ਪ੍ਰੇਰਤ ਕੀਤਾ ਗਿਆ।

Facebook Comments

Trending