Connect with us

ਪੰਜਾਬੀ

ਲੋਕ ਨਿਰਮਾਣ ਮੰਤਰੀ ਵਲੋਂ ਸ਼ਹੀਦ ਸਰਾਭਾ ਮਾਰਗ ਦੀ ਵਿਸ਼ੇਸ਼ ਮੁਰੰਮਤ ਦਾ ਰੱਖਿਆ ਨੀਂਹ ਪੱਥਰ

Published

on

The Minister of Public Works laid the foundation stone for the special renovation of Shaheed Kartar Singh Sarabha Marg

ਲੁਧਿਆਣਾ : ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵੱਲ ਵਧਦੇ ਹੋਏ ਲੋਕ ਨਿਰਮਾਣ ਵਿਭਾਗ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਲਲਤੋਂ ਦੇ ਮੁੱਖ ਚੌਂਕ ਵਿਖੇ 23.18 ਕਰੋੜ ਰੁਪਏ ਦੀ ਲਾਗਤ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਰੋਡ) ਦੀ ਵਿਸ਼ੇਸ਼ ਮੁਰੰਮਤ ਦਾ ਨੀਂਹ ਪੱਥਰ ਰੱਖਿਆ। ਇਸ 22.55 ਕਿਲੋਮੀਟਰ ਲੰਬੀ ਸੜ੍ਹਕ ਦਾ ਕੰਮ ਅਗਲੇ ਨੌਂ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਬੇਹੱਦ ਮਹੱਤਵਪੂਰਨ ਮਾਰਗ ਹੈ ਅਤੇ ਇਸ ਨੂੰ ਆਵਾਜਾਈ ਲਈ ਬਾਈਪਾਸ ਵਜੋਂ ਬਰਨਾਲਾ, ਬਠਿੰਡਾ ਜ਼ਿਲ੍ਹਿਆਂ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਜਾਣ ਲਈ ਵਰਤਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਅਗਾਂਹਵਧੂ ਸੂਬਾ ਬਣਾਉਣ ਲਈ ਵਚਨਬੱਧ ਹੈ ਜੋ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਸਪੱਸ਼ਟ ਹੁੰਦਾ ਹੈ।

Facebook Comments

Trending