Connect with us

ਪੰਜਾਬ ਨਿਊਜ਼

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਤੇ 8ਵੀਂ ਦੀ ਡੇਟਸ਼ੀਟ ’ਚ ਤਬਦੀਲੀ, ਜਾਣੋ ਨਵੀਆਂ ਤਰੀਕਾਂ

Published

on

Change in the date sheet of 5th and 8th by the Punjab School Education Board, know the new dates

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀ ਹੋਣ ਵਾਲੀ ਸਾਲਾਨਾ ਪ੍ਰੀਖਿਆ ਫਰਵਰੀ/ਮਾਰਚ 2023 ਦੀ ਡੇਟਸ਼ੀਟ ’ਚ ਪ੍ਰਸ਼ਾਸ਼ਨਿਕ ਕਾਰਨਾਂ ਕਰਕੇ ਤਬਦੀਲੀ ਕੀਤੀ ਗਈ ਹੈ। ਹੁਣ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ ਸਬੰਧਤ ਸਕੂਲਾਂ ’ਚ ਸੈਲਫ ਪ੍ਰੀਖਿਆ ਕੇਂਦਰ ਬਣਾ ਕੇ ਮਿਤੀ 25 ਫਰਵਰੀ ਤੋਂ 04 ਮਾਰਚ 2023 ਤੱਕ ਕਰਵਾਈ ਜਾ ਰਹੀ ਹੈ।

ਅੱਠਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਫਤਰ ਵੱਲੋਂ ਬਣਾਏ ਗਏ ਪ੍ਰੀਖਿਆ ਕੇਂਦਰਾਂ ’ਚ ਮਿਤੀ 25 ਫਰਵਰੀ ਤੋਂ 22 ਮਾਰਚ 2023 ਤੱਕ ਕਰਵਾਈ ਜਾ ਰਹੀ ਹੈ। ਪੰਜਵੀਂ ਅਤੇ ਅੱਠਵੀਂ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗੀ। ਇਨ੍ਹਾਂ ਸ਼੍ਰੇਣੀਆਂ ਦੀ ਡੇਟਸ਼ੀਟ ਅਤੇ ਹੋਰ ਵਧੇਰੀ ਜਾਣਕਾਰੀ ਬੋਰਡ ਦੀ ਵੈੱਬਸਾਈਟ ’ਤੇ ਵੀ ਉਪਲੱਬਧ ਹੈ।

Facebook Comments

Trending