,ਲੁਧਿਆਣਾ: ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ,ਲੁਧਿਆਣਾ ਵਿਖੇ ਪੰਜਾਬ ਯੂਨੀਵਰਸਿਟੀ,ਚੰਡੀਗ੍ਹੜ ਦੁਅਰਾ ਐਲਾਨਿਆ ਗਿਆ।ਬੀ.ਸੀ.ਏ.ਸਮੈਸਟਰ ਤੀਜਾ ਦਾ ਦਿਸੰਬਰ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ।ਦਾਮਿਨੀ ਨੇ ੮੯.੬% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ ਤੀਜਾ ਅਤੇ ਜਿਲਾ੍ਹ ਲੁਧਿਆਣਾ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਅੰਕਿਤਾ ਧੀਮਾਨ ਨੇ ੮੯% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ ਪੰਜਵਾਂ ਅਤੇ ਜਿਲਾ੍ਹ ਲੁਧਿਆਣਾ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ।
ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੋਰ,ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ,ਸਕੱਤਰ ਸ. ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਅਧਿਆਪਕ ਸਾਹਿਬਾਨ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਲਈ ਕਾਮਨਾਵਾਂ ਭੇਂਟ ਕੀਤੀਆਂ।