Connect with us

ਅਪਰਾਧ

ਦਿੱਲੀ ਤੋਂ ਕਰੋੜਾਂ ਦੀ ਹੈਰੋਇਨ ਲੈ ਕੇ ਆਇਆ ਨਸ਼ਾ ਸਮੱਗਲਰ ਚੜ੍ਹਿਆ STF ਦੇ ਅੜਿੱਕੇ

Published

on

A drug smuggler who brought heroin worth crores from Delhi got in the way of the STF

ਲੁਧਿਆਣਾ : ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਯੂਨਿਟ ਨੇ ਇਕ ਨਸ਼ਾ ਸਮੱਗਲਰ ਨੂੰ ਸਾਢੇ 7 ਕਰੋੜ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀ. ਐੱਸ. ਪੀ. ਅਜੇ ਕੁਮਾਰ ਨੇ ਦੱਸਿਆ ਕਿ ਐੈੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਰਹਿਲ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਸਮੱਗਲਰ ਰੇਲਵੇ ਕਾਲੋਨੀ ਕੋਲ ਹੈਰੋਇਨ ਦੀ ਵੱਡੀ ਖੇਪ ਲੈ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਆ ਰਿਹਾ ਹੈ, ਜਿਸ ’ਤੇ ਐੱਸ. ਟੀ. ਐੱਫ. ਨੇ ਤੁਰੰਤ ਨਾਕਾਬੰਦੀ ਕਰਦੇ ਹੋਏ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਚੈਕਿੰਗ ਲਈ ਰੋਕਿਆ।

ਜਦੋਂ ਪੁਲਸ ਟੀਮ ਨੇ ਉਕਤ ਵਿਅਕਤੀ ਦੇ ਪਿੱਠੂ ਬੈਗ ਦੀ ਤਲਾਸ਼ੀ ਲਈ ਤਾਂ ਉਸ ’ਚੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਕਾਬੂ ਕੀਤੇ ਮੁਲਜ਼ਮ ਪਛਾਣ ਬਲਜਿੰਦਰ ਪਾਲ ਸਿੰਘ ਪੁੱਤਰ ਦਤਾਰ ਸਿੰਘ ਵਾਸੀ ਮੁਹੱਲਾ ਬਾਬਾ ਦੀਪ ਸਿੰਘ ਨਗਰ, ਅਰਬਨ ਅਸਟੇਟ, ਪਟਿਆਲਾ ਹਾਲ ਵਾਸੀ ਕਿਰਾਏਦਾਰ ਮੁਹੱਲਾ ਗੁਰੂ ਨਾਨਕ ਨਗਰ, ਜਗਤਾਰ ਨਗਰ, ਪਟਿਆਲਾ ਵਜੋਂ ਕੀਤੀ ਗਈ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਐੱਸ. ਟੀ. ਐੱਫ. ਮੋਹਾਲੀ ’ਚ ਕੇਸ ਦਰਜ ਕਰ ਲਿਆ ਹੈ।

Facebook Comments

Trending