Connect with us

ਪੰਜਾਬੀ

ਭਾਸ਼ਾ ਵਿਭਾਗ ਵੱਲੋਂ ਲੁਧਿਆਣਾ ਕੌਮਾਂਤਰੀ ਮਾਂ-ਬੋਲੀ ਦਿਹਾੜਾ ਮਨਾਇਆ

Published

on

Department of Language celebrated Ludhiana International Mother Language Day

ਲੁਧਿਆਣਾ : ਭਾਸ਼ਾ ਵਿਭਾਗ , ਪੰਜਾਬ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਯਤਨਸ਼ੀਲ ਹੈ। ਭਾਸ਼ਾ ਵਿਭਾਗ ਪੰਜਾਬ ਦੇ ਦਫਤਰ ਜ਼ਿਲ੍ਹਾ ਭਾਸ਼ਾ ਲੁਧਿਆਣਾ ਵੱਲੋਂ ਡਾਇਰੈਕਟਰ ਭਾਸ਼ਾ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ਼ ਕੌਮਾਂਤਰੀ ਮਾਂ-ਬੋਲੀ ਦਿਹਾੜਾ ਮਨਾਇਆ ਗਿਆ ।

ਇਸ ਵਾਰ ਇਹ ਦਿਹਾੜਾ ਹੋਰ ਵੀ ਮਹੱਤਵਪੂਰਨ ਹੈ ਕਿਉਂਕਿ ਪੰਜਾਬ ਸਰਕਾਰ ਦੁਆਰਾ ਰਾਜ ਭਾਸ਼ਾ ਐਕਟ ਨੂੰ ਮੁਕੰਮਲ ਤੌਰ ਉਤੇ ਲਾਗੂ ਕਰਨ ਅਤੇ ਦੁਕਾਨਾਂ ਤੇ ਵਪਾਰਕ ਅਦਾਰਿਆਂ ਆਦਿ ਦੇ ਬੋਰਡ ਪੰਜਾਬੀ ਭਾਸ਼ਾ /ਗੁਰਮੁਖੀ ਲਿੱਪੀ ਵਿੱਚ ਕਰੇ ਜਾਣ ਦਾ ਟੀਚਾ ਵੀ ਮਿੱਥਿਆ ਗਿਆ ਹੈ ।

ਅੱਜ ਦੇ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਸੰਦੀਪ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਸ.ਦੀਪ ਜਗਦੀਪ ਸਿੰਘ ਦਾ ਮਾਤ-ਭਾਸ਼ਾ ਪੰਜਾਬੀ ਰਾਹੀਂ ਪੱਤਰਕਾਰਤਾ ਤੇ ਅਨੁਵਾਦ ਦੇ ਖੇਤਰ ਵਿੱਚ ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਵਿਸਥਾਰ ਭਾਸ਼ਨ ਕਰਵਾਇਆ ਗਿਆ । ਸਮਾਗਮ ਦੀ ਪ੍ਰਧਾਨਗੀ ਕਾਲਜ ਪ੍ਰਿੰਸੀਪਲ ਡਾ.ਤਨਵੀਰ ਲਿਖਾਰੀ ਨੇ ਕੀਤੀ । ਉਨ੍ਹਾਂ ਨੇ ਆਪਣੇ ਵਿਚਾਰ ਸਾਂਝਿਆਂ ਕਰਦਿਆਂ ਕਿਹਾ ਕਿ ਬੇਸ਼ੱਕ ਮੌਜੂਦਾ ਦੌਰ ਵਿੱਚ ਹੋਰ ਭਾਸ਼ਾਵਾਂ ਸਿੱਖਣ ਦੀ ਲੋੜ ਹੈ ਪਰ ਮਾਂ-ਬੋਲੀ ਦਾ ਮਹੱਤਵ ਹਰ ਦੌਰ ਵਿੱਚ ਬਰਕਰਾਰ ਰਹੇਗਾ ।

Facebook Comments

Trending