Connect with us

ਪੰਜਾਬੀ

ਹਲਕਾ ਆਤਮ ਨਗਰ ਦੇ ਵਸਨੀਕਾਂ ਵਲੋਂ ਮੋਬਾਇਲ ਕਲੀਨਿਕ ਦਾ ਲਿਆ ਜਾ ਰਿਹਾ ਭਰਪੂਰ ਲਾਹਾ

Published

on

Residents of Halka Atam Nagar are benefiting from the mobile clinic

ਲੁਧਿਆਣਾ :  ਜ਼ਮੀਨੀ ਪੱਧਰ ‘ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਵੈਨ ਅਤੇ ਮੋਬਾਇਲ ਕਲੀਨਿਕ ਦਾ ਲੋਕਾਂ ਵਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿੱਥੇ ਡਾਕਟਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਮੌਕੇ ‘ਤੇ ਹੀ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 48 ਅਧੀਨ ਅੰਬੇਦਕਰ ਨਗਰ ਦਾ ਦੌਰਾ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਵਲੋਂ ਮੌਕੇ ‘ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ। ਵਿਧਾਇਕ ਸਿੱਧੂ ਨੇ ਦੁਹਰਾਇਆ ਕਿਹਾ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ 24 ਘੰਟੇ ਕਿਸੇ ਵੀ ਸਮੇਂ ਆਪਣੀ ਸਮੱਸਿਆ ਦੱਸ ਸਕਦਾ ਹੈ ।

Facebook Comments

Trending