Connect with us

ਅਪਰਾਧ

ਭਾਜਪਾ ਦੀ ਮਹਿਲਾ ਆਗੂ ਤੋਂ 3 ਲੱਖ ਦੀ ਫਿਰੌਤੀ ਮੰਗਣ ਵਾਲਾ ਮੁਲਜ਼ਮ ਖੰਨਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Published

on

The accused Khanna, who demanded a ransom of 3 lakhs from the woman leader of the BJP, was arrested by the police

ਖੰਨਾ : ਭਾਜਪਾ ਦੀ ਮਹਿਲਾ ਆਗੂ ਮਨੀਸ਼ਾ ਸੂਦ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ 13 ਲੱਖ ਰੁਪਏ ਦੀ ਫਿਰੋਤੀ ਮੰਗਣ ਵਾਲਾ ਮੁਲਜ਼ਮ ਖੰਨਾ ਪੁਲਿਸ ਵਲੋਂ ਗ਼ਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਮੁਲਜ਼ਮ ਨੇ ਇੱਕ ਤਰਫ਼ਾ ਪਿਆਰ ਸਿਰੇ ਨਾ ਚੜ੍ਹਨ ਕਰਕੇ ਸਾਜਿਸ਼ ਰਚੀ ਤਾਂ ਜੋ ਲੜਕੀ ਦੇ ਪਰਿਵਾਰ ਨੂੰ ਇਸ ਮਾਮਲੇ ’ਚ ਫਸਾ ਸਕੇ। ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਮੀਤ ਪ੍ਰਧਾਨ ਮਨੀਸ਼ਾ ਸੂਦ ਨੂੰ ਵੱਖ ਵੱਖ ਨੰਬਰਾਂ ਤੋਂ ਫੋਨ ਕਰਕੇ 3 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ।

ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਐੱਸਪੀ ਡੀ ਡਾ.ਪ੍ਰਗਿਆ ਜੈਨ ਦੀ ਅਗਵਾਈ ਹੇਠਾਂ ਡੀਐੱਸਪੀ ਵਿਲੀਅਮ ਜ਼ੈਜੀ ਅਤੇ ਇੰਸਪੈਕਟਰ ਸੰਦੀਪ ਕੁਮਾਰ ਨੇ ਕਾਰਵਾਈ ਕਰਦਿਆਂ ਮੁਲਜ਼ਮ ਰਜਨੀਸ਼ ਸ਼ਰਮਾ ਵਾਸੀ ਪ੍ਰੀਤਮ ਨਗਰ ਲੁਧਿਆਣਾ ਨੂੰ ਗ੍ਰਿਫ਼ਤਾਰ ਕੀਤਾ। ਐੱਸਐੱਸਪੀ ਅਮਨੀਤ ਕੌਂਡਲ ਅਨੁਸਾਰ ਜਾਅਲੀ ਸਿੰਮਾਂ ਨੂੰ ਬੰਦ ਕਰਵਾਉਣ ਲਈ ਟੈਲੀਕਾਮ ਅਪਰੇਟਰਾਂ ਨੂੰ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ। ਮੁਲਜ਼ਮ ਰਜਨੀਸ਼ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

Facebook Comments

Trending