Connect with us

ਪੰਜਾਬੀ

ਆਧਾਰ ਅਪਡੇਟ ਕਰਨ ਲਈ ਲੁਧਿਆਣਾ ‘ਚ ਵਿਸ਼ੇਸ਼ ਕੈਂਪ ਲਗਾਏ ਜਾਣਗੇ – ਡਿਪਟੀ ਕਮਿਸ਼ਨਰ

Published

on

Special camps will be held in Ludhiana till March 25 to update Aadhaar - Deputy Commissioner

ਲੁਧਿਆਣਾ :  ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਧਾਰ ਕਾਰਡਾਂ ਵਿੱਚ ਬਾਇਓਮੀਟ੍ਰਿਕ ਅੱਪਡੇਟ ਕਰਨ ਲਈ ਪਿੰਡ ਅਤੇ ਵਾਰਡ ਪੱਧਰ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਆਧਾਰ ਦੇ ਵੇਰਵਿਆਂ ਨੂੰ ਅੱਪਡੇਟ ਕਰਨ ਦੀ ਮੁਹਿੰਮ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਭਾਗੀਦਾਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਨ੍ਹਾਂ ਨਾਗਰਿਕਾਂ ਦਾ ਆਧਾਰ ਕਾਰਡ 10 ਸਾਲ ਤੋਂ ਵੱਧ ਸਮਾਂ ਪਹਿਲਾਂ ਜਨਰੇਟ ਹੋਇਆ ਸੀ, ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਨੂੰ ਪ੍ਰਭਾਵਸ਼ਾਲੀ ਅਤੇ ਕੁਸਲ ਢੰਗ ਨਾਲ ਪ੍ਰਾਪਤ ਕਰਨ ਲਈ ਪਛਾਣ ਅਤੇ ਪਤੇ ਦੇ ਸਬੂਤ ਨੂੰ ਅੱਪਡੇਟ ਕਰਕੇ ਆਪਣੇ ਆਧਾਰ ਵਿੱਚ ਵੇਰਵਿਆਂ ਨੂੰ ਮੁੜ ਪ੍ਰਮਾਣਿਤ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਰੋਸਟਰ ਤਿਆਰ ਕਰਨ ਉਪਰੰਤ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਵੇਰਵਿਆਂ ਨੂੰ ਆਧਾਰ ਨਾਲ ਅੱਪਡੇਟ ਕਰਾਉਣ ਲਈ ਡਾਕ ਵਿਭਾਗ ਅਤੇ ਖੁਰਾਕ ਸਿਵਲ ਅਤੇ ਸਪਲਾਈ ਅਧਿਕਾਰੀਆਂ ਨਾਲ ਮਿਲ ਕੇ 25 ਮਾਰਚ ਤੱਕ ਜ਼ਿਲ੍ਹੇ ਦੇ ਕੋਨੇ-ਕੋਨੇ ਵਿੱਚ ਕੈਂਪ ਲਗਾਏ ਜਾਣਗੇ।

ਉਨ੍ਹਾਂ ਕਿਹਾ ਕਿ ਲੀਡ ਬੈਂਕ ਲੁਧਿਆਣਾ ਵਿੱਚ ਬੈਂਕਾਂ ਦੀ ਹਰੇਕ ਸ਼ਾਖਾ ਵਿੱਚ ਕੈਂਪਾਂ ਬਾਰੇ ਮੰਦਿਰਾਂ/ਗੁਰਦੁਆਰਿਆਂ ਰਾਹੀਂ ਜਨਤਕ ਘੋਸ਼ਣਾ ਨੂੰ ਯਕੀਨੀ ਬਣਾਏਗਾ ਤਾਂ ਜੋ ਲੋਕਾਂ ਨੂੰ ਸੇਵਾਵਾਂ ਲੈਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਪ੍ਰਾਇਮਰੀ) ਨੂੰ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਨੇੜੇ ਕੈਂਪ ਲਗਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

Facebook Comments

Trending