Connect with us

ਪੰਜਾਬੀ

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਬਾਲ ਵਿਆਹ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ

Published

on

The campaign being conducted by the District Child Protection Unit to prevent child marriage

ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਹੁਕਮਾਂ ਤਹਿਤ ਜਿਲ੍ਹਾ ਲੁਧਿਆਣਾ ਵਿੱਚ ਬਾਲ ਵਿਆਹ ਰੋਕੂ ਐਕਟ, 2006 ਦੇ ਤਹਿਤ ਬਾਲ ਵਿਆਹ ਰੋਕਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ  ਜੇਕਰ ਲੜਕੀ ਦੀ ਉਮਰ 18 ਸਾਲ ਅਤੇ ਲੜਕੇ ਦੀ ਉਮਰ 21 ਸਾਲ ਤੋਂ ਘੱਟ ਹੈ, ਉਹ ਵਿਆਹ ਕਰਦੇ ਪਾਏ ਜਾਂਦੇ ਹਨ ਤਾਂ ਉਨ੍ਹਾਂ ਦੇ ਪਰਿਵਾਰਿਕ ਮੈਬਰਾਂ ਨੂੰ 1 ਲੱਖ ਰੁਪਏ ਜੁਰਮਾਨਾ ਅਤੇ 2 ਸਾਲ ਦੀ ਕੈਦ ਦੀ ਸਜਾ ਹੋਵੇਗੀ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਵਿਆਹ ਕਰਵਾਉਣ ਵਿੱਚ ਸ਼ਾਮਲ ਪਾਰਟੀ ਜਿਵੇਂ ਕਿ ਮੈਰਿਜ ਪੈਲੇਸ ਦੇ ਮਾਲਕ, ਹਲਵਾਈ, ਟੈਂਟ ਹਾਊਸ, ਪੰਡਿਤ, ਪਾਦਰੀ, ਗੁਰਦੁਆਰਾ ਸਾਹਿਬ ਦੇ ਗਿਆਨੀ, ਪ੍ਰਿਟਿੰਗ ਪ੍ਰੈਸ, ਬੈਂਡ ਪਾਰਟੀ, ਸਜਾਵਟ ਕਰਨ ਵਾਲਿਆਂ ਆਦਿ ‘ਤੇ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਬੰਧਤ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦੋਂ ਵੀ ਕੋਈ ਵਿਅਕਤੀ ਵਿਆਹ ਦੀ ਬੁਕਿੰਗ ਲਈ ਆਉਂਦਾ ਹੈ ਤਾਂ ਪਹਿਲਾਂ ਲੜਕੇ-ਲੜਕੀ ਦੀ ਉਮਰ ਵੈਰੀਫਾਈ ਕੀਤੀ ਜਾਵੇ।

 

Facebook Comments

Trending