Connect with us

ਪੰਜਾਬੀ

ਵਿਧਾਇਕ ਸਿੱਧੂ ਵਲੋਂ ਵਾਰਡ ਨੰਬਰ 50 ‘ਚ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

Published

on

MLA Sidhu heard the problems of the people in ward number 50

ਲੁਧਿਆਣਾ : ਜ਼ਮੀਨੀ ਪੱਧਰ ‘ਤੇ ਲੋਕਾਂ ਦੀ ਸੇਵਾ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ‘ਮੋਬਾਇਲ ਦਫ਼ਤਰ ਵੈਨ’ ਰਾਹੀਂ ਅੱਜ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 50 ਅਧੀਨ ਵਿਸ਼ਕਰਮਾ ਕਲੋਨੀ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਨਿਪਟਾਰਾ ਵੀ ਕਰਵਾਇਆ ਗਿਆ। ਇਸ ਮੌਕੇ ਮੋਬਾਇਲ ਕਲੀਨਿਕ ਰਾਹੀਂ ਵਸਨੀਕਾਂ ਨੂੰ ਸਿਹਤ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਗਈਆਂ।

ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਵਲੋਂ ਮੌਕੇ ‘ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ। ਵਿਧਾਇਕ ਸਿੱਧੂ ਨੇ ਦੁਹਰਾਇਆ ਕਿਹਾ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ।

ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।

Facebook Comments

Trending