ਖੇਤੀਬਾੜੀ
ਪਾਣੀ ਅਤੇ ਪਰਾਲੀ ਦੀ ਸੰਭਾਲ ਲਈ ਯੂਨੀਵਰਸਿਟੀ ਸਿਫਾਰਿਸ਼ਾਂ ਅਪਣਾਉਣ ਕਿਸਾਨ : ਡਾ ਗੋਸਲ
Published
2 years agoon
ਗੁਰਦਾਸਪੁਰ : ਪੀ.ਏ.ਯੂ. ਦੇ ਸਾਉਣੀ ਦੀਆਂ ਫਸਲਾਂ ਲਈ ਕਿਸਾਨ ਮੇਲਿਆਂ ਦੇ ਸਿਲਸਿਲੇ ਵਿਚ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਵਿਖੇ ਕਿਸਾਨ ਮੇਲਾ ਲਗਾਇਆ ਗਿਆ। ਇਸ ਮੇਲੇ ਦੀ ਪ੍ਰਧਾਨਗੀ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ ਜਦਕਿ ਮੇਲੇ ਦੇ ਮੁੱਖ ਮਹਿਮਾਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਸਨ।
ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਸ਼੍ਰੀ ਰਮਨ ਬਹਿਲ ਨੇ ਕਿਹਾ ਕਿ ਇਹ ਮੇਲਾ ਖੇਤੀ ਗਿਆਨ ਪ੍ਰਸਾਰ ਦਾ ਮੌਕਾ ਹੈ। ਖੇਤੀ ਵਿਗਿਆਨੀਆਂ ਵੱਲੋਂ ਕੀਤੀਆਂ ਖੋਜਾਂ ਕਿਸਾਨਾਂ ਤਕ ਲਿਆ ਕੇ ਆਮ ਕਿਸਾਨ ਦੀਆਂ ਮੁਸ਼ਕਲਾਂ ਦੇ ਹੱਲ ਵੱਲ ਪਹਿਲਕਦਮੀ ਕਰਨੀ ਇਨ੍ਹਾਂ ਮੇਲਿਆਂ ਦਾ ਮੰਤਵ ਰਹਿ ਹੈ। ਸ਼੍ਰੀ ਬਹਿਲ ਨੇ ਯੂਨੀਵਰਸਿਟੀ ਮਾਹਿਰਾਂ ਦਾ ਧੰਨਵਾਦ ਕੀਤਾ ਜੋ ਆਪਣੇ ਗਿਆਨ ਨੂੰ ਖੇਤੀਕਾਰਾਂ ਨਾਲ ਸਾਂਝੇ ਕਰਦੇ ਹਨ।
ਵਾਈਸ ਚਾਂਸਲਰ ਡਾ.ਸਤਿਬੀਰ ਸਿੰਘ ਗੋਸਲ ਨੇ ਇਸ ਮੌਕੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਇਹ ਮੇਲੇ ਕਿਸਾਨਾਂ ਤੋਂ ਮਾਹਿਰਾਂ ਦੇ ਸਿੱਖਣ ਅਤੇ ਉਨ੍ਹਾਂ ਨੂੰ ਸਿਖਾਉਣ ਦਾ ਮੌਕਾ ਵੀ ਹਨ। ਉਨ੍ਹਾਂ ਕਿਹਾ ਕਿ ਇਹ ਕੇਂਦਰ ਪੀ ਏ ਯੂ ਤੋਂ ਵੀ ਪੁਰਾਣਾ ਹੈ ਇਸ ਲਈ ਸਭ ਤੋਂ ਮਹੱਤਵਪੂਰਨ ਕੇਂਦਰ ਹੈ। ਇਸ ਕੇਂਦਰ ਦਾ ਮੌਸਮ ਲੁਧਿਆਣਾ ਤੋਂ ਭਿੰਨ ਹੋਣ ਕਰਕੇ ਖੋਜ ਪੱਖੋਂ ਬੜਾ ਅਹਿਮ ਹੈ।
ਡਾ ਗੋਸਲ ਨੇ ਪੀ ਏ ਯੂ ਦੀ ਕਿਸਮ ਪੀ ਬੀ ਡਬਲਿਊ 826 ਦਾ ਵਿਸ਼ੇਸ਼ ਜ਼ਿਕਰ ਕੀਤਾ ਜਿਸਨੂੰ ਦੇਸ਼ ਦੇ ਵਡੇਰੇ ਹਿੱਸੇ ਵਿਚ ਕਾਸ਼ਤ ਲਈ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਗੰਨੇ ਦਾ ਉਤਪਾਦਨ ਖੇਤਰ ਹੋਣ ਕਾਰਨ ਪੀ ਏ ਯੂ ਦੀਆਂ ਕਿਸਮਾਂ ਨੇ ਏਥੇ ਵਿਸ਼ੇਸ਼ ਪ੍ਰਵਾਨਗੀ ਲਈ ਹੈ। ਉਨ੍ਹਾਂ ਕਿਹਾ ਕਿ ਬਾਸਮਤੀ ਦੀ ਕਾਸ਼ਤ ਵਧਾਉਣ ਦੇ ਨਾਲ ਹੀ ਖੇਤੀ ਰਸਾਇਣਾਂ ਦੀ ਢੁਕਵੀਂ ਵਰਤੋਂ ਕਰਨ ਵੱਲ ਵਧਣਾ ਚਾਹੀਦਾ ਹੈ।
ਡਾ ਗੋਸਲ ਨੇ ਝੋਨੇ ਦੀ ਕਿਸਮ ਪੀ ਆਰ 126 ਦਾ ਜ਼ਿਕਰ ਖਾਸ ਤੌਰ ਤੇ ਕੀਤਾ। ਉਨ੍ਹਾਂ ਕਣਕ ਦੀ ਬਿਜਾਈ ਦੀ ਨਵੀਂ ਵਿਧੀ ਸਰਫਸ ਸੀਡਿੰਗ ਬਾਰੇ ਜਾਣਕਾਰੀ ਦਿੱਤੀ ਤੇ ਇਸਦੀ ਸਫਲਤਾ ਦਾ ਹਵਾਲਾ ਦਿੱਤਾ। ਇਸ ਵਿਧੀ ਨਾਲ ਵਾਤਾਵਰਨ ਪੱਖੀ ਖੇਤੀ ਨੂੰ ਨਵਾਂ ਹੁਲਾਰਾ ਮਿਲਣ ਦੀ ਸੰਭਾਵਨਾ ਹੈ। ਉਨ੍ਹਾਂ ਛੇ ਜ਼ਿਲ੍ਹਿਆਂ ਵਿੱਚ ਖੁਦ ਕੀਤੇ ਸਰਵੇਖਣ ਬਾਰੇ ਦੱਸਿਆ ਤੇ ਇਸ ਵਿਧੀ ਨੂੰ ਅਪਣਾਉਣ ਵਾਲੇ ਕਿਸਾਨਾਂ ਦੇ ਉਤਸ਼ਾਹ ਨੂੰ ਸਾਂਝਾ ਕੀਤਾ।
ਵਾਈਸ ਚਾਂਸਲਰ ਨੇ ਕਿਸਾਨਾਂ ਨੂੰ ਖੇਤੀ ਨੀਤੀ ਬਣਾਉਣ ਵਿੱਚ ਸੁਝਾਅ ਦੇਣ ਅਤੇ ਸਰਗਰਮ ਭਾਗੀਦਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿਸਾਨਾਂ ਨੂੰ ਕਿਹਾ ਕਿ ਇਸ ਮੇਲੇ ਵਿੱਚੋਂ ਸੁਧਰੇ ਬੀਜ, ਖੇਤੀ ਸਾਹਿਤ, ਫਲਾਂ ਤੇ ਸਬਜ਼ੀਆਂ ਦੀ ਪਨੀਰੀ ਆਦਿ ਖਰੀਦ ਕੇ ਲਿਜਾਣ। ਵਾਈਸ ਚਾਂਸਲਰ ਨੇ ਕਿਸਾਨਾਂ ਨੂੰ ਆਉਂਦੇ ਦਿਨੀਂ ਅਨੁਕੂਲ ਮੌਸਮ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼੍ਰੀ ਜਗਰੂਪ ਸਿੰਘ ਸੇਖਵਾਂ ਨੇ ਆਪਣੇ ਸੰਬੋਧਨ ਵਿਚ ਪਾਣੀ ਦੀ ਬੱਚਤ ਤੇ ਸਿੰਚਾਈ ਲਈ ਪਾਣੀ ਦੀ ਢੁਕਵੀਂ ਵਰਤੋਂ ਅਤੇ ਨਹਿਰੀ ਪਾਣੀ ਬਾਰੇ ਬਜਟ ਵਿੱਚ ਸਰਕਾਰੀ ਪਹਿਲਕਦਮੀਆਂ ਨੂੰ ਕਿਸਾਨਾਂ ਨਾਲ ਸਾਂਝਾ ਕੀਤਾ। ਉਨ੍ਹਾਂ ਕਿਸਾਨ ਮੇਲੇ ਲਾਉਣ ਲਈ ਯੂਨੀਵਰਸਿਟੀ ਮਾਹਿਰਾਂ ਅਤੇ ਵਾਈਸ ਚਾਂਸਲਰ ਨੂੰ ਵਿਸ਼ੇਸ਼ ਧੰਨਵਾਦ ਕਿਹਾ।
ਇਸ ਮੇਲੇ ਦੌਰਾਨ ਅਗਾਂਹਵਧੂ ਕਿਸਾਨ ਚਰਨਜੀਤ ਸਿੰਘ ਪਿੰਡ ਧੰਦਲ, ਜਸਮਿੰਦਰ ਸਿੰਘ ਸਰਕਾਰੀਆ ਪਿੰਡ ਪਿੰਡੀ, ਗੁਰਭੇਜ ਸਿੰਘ ਬਾਠ ਪਿੰਡ ਭੋਪਾਰ ਸਾਇਦਾ, ਗੁਰਨਾਮ ਸਿੰਘ ਅਬਲਖੈਰ, ਸਤਨਾਮ ਸਿੰਘ ਪਿੰਡ ਬਾਗੜਆਂ, ਊਧਮ ਸਿੰਘ ਪੱਡਾ ਪਿੰਡ ਗੰਦੇ ਕੇ , ਰਣਜੀਤ ਸਿੰਘ ਰਾਣਾ ਪਿੰਡ ਸਿੱਧਵਾਂ, ਰਾਕੇਸ਼੍ਵਰ ਕੁਮਾਰ ਕੋਂਡਾਲ ਪਿੰਡ ਪਨਿਯਾਰ, ਲਖਬੀਰ ਸਿੰਘ ਖਾਲਸਾ ਪਿੰਡ ਵੜੈਚ, ਮੀਨਾ ਕੁਮਾਰੀ ਪਿੰਡ ਹਾਰਬੇਹ ਜ਼ਿਲਾ ਹੋਸ਼ਿਆਰਪੁਰ ਨੂੰ ਸਨਮਾਨਿਤ ਕੀਤਾ ਗਿਆ
ਇਸ ਮੇਲੇ ਦੌਰਾਨ ਵੱਖ ਵੱਖ ਸਵੈ ਸੇਵੀ ਸੰਸਥਾਵਾਂ, ਕਿਸਾਨ ਨਿਰਮਾਤਾ ਸੰਗਠਨਾਂ, ਨਿੱਜੀ ਕੰਪਨੀਆਂ ਤੋਂ ਇਲਾਵਾ ਪੀ ਏ ਯੂ ਦੇ ਵਿਭਾਗਾਂ ਅਤੇ ਖੇਤੀਬਾੜੀ ਵਿਭਾਗ ਨੇ ਆਪਣੀਆਂ ਸਟਾਲਾਂ ਲਗਾਈਆਂ ਸਨ। ਕਿਸਾਨਾਂ ਨੇ ਸਾਉਣੀ ਦੀਆਂ ਫ਼ਸਲਾਂ ਦੇ ਬੀਜ, ਫ਼ਲਦਾਰ ਬੂਟੇ ਅਤੇ ਖੇਤੀ ਸਾਹਿਤ ਖਰੀਦਣ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ। ਹਾੜ੍ਹੀ ਅਤੇ ਸਾਉਣੀ ਦੀਆਂ ਫ਼ਸਲਾਂ ਬਾਰੇ ਪੀ ਏ ਯੂ ਦੇ ਖੇਤੀ ਸਾਹਿਤ ਨੂੰ ਵੀ ਪ੍ਰਧਾਨਗੀ ਮੰਡਲ ਵਲੋਂ ਜਾਰੀ ਕੀਤਾ ਗਿਆ।
You may like
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
-
ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ