ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਫਿਨਿਸ਼ਿੰਗ ਸਕੂਲ ਕਮੇਟੀ ਵੱਲੋਂ ਹੁਨਰ ਵਿਕਾਸ ‘ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦੇ ਰਿਸੋਰਸ ਪਰਸਨ ਸ਼੍ਰੀਮਤੀ ਸ਼ਾਨੂ ਗੁਪਤਾ ਪ੍ਰਸਿੱਧ ਮੇਕਅਪ ਆਰਟਿਸਟ ਅਤੇ ਵੈਲਨੈਸ ਕੋਚ ਰਹੇ ਹਨ। ਸ੍ਰੀਮਤੀ ਸ਼ਾਨੂ ਗੁਪਤਾ ਨੇ ਵਿਦਿਆਰਥਣਾਂ ਨਾਲ ਆਪਣੇ ਅਨੁਭਵ ਸਾਂਝੇ ਕੀਤੇ।
ਇਸ ਵਰਕਸ਼ਾਪ ਵਿੱਚ 400 ਵਿਦਿਆਰਥਣਾਂ ਨੇ ਭਾਗ ਲਿਆ। ਸ੍ਰੀਮਤੀ ਸ਼ਾਨੂ ਗੁਪਤਾ ਨੇ ਵਿਦਿਆਰਥੀਆਂ ਦੇ ਮਨੋਬਲ ਨੂੰ ਉੱਚਾ ਚੁੱਕਣ ਲਈ ਸੈਲਫ ਗਰੂਮਿੰਗ ਟਿਪਸ ਵੀ ਦਿੱਤੇ, ਜੋ ਕਿ ਅੱਜ ਦੇ ਸਮੇਂ ਵਿੱਚ ਬਹੁਤ ਜ਼ਰੂਰੀ ਹੈ।
ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਨੇ ਇਸ ਵਰਕਸ਼ਾਪ ਦੀ ਸਫਲਤਾ ਲਈ ਫਿਨਿਸ਼ਿੰਗ ਸਕੂਲ ਦੀ ਕਨਵੀਨਰ ਸ਼੍ਰੀਮਤੀ ਕਮਲੇਸ਼ ਕੌਰ ਨੂੰ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਨੂੰ ਅਜਿਹੀਆਂ ਵਰਕਸ਼ਾਪਾਂ ਤੋਂ ਹੁਨਰ ਸਿੱਖ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਕਿਉਂਕਿ ਇਹ ਭਵਿੱਖ ਉਹਨਾਂ ਨੂੰ ਸਵੈ-ਨਿਰਭਰ ਬਣਾਉਣਗੀਆਂ।