ਲੁਧਿਆਣਾ : ਬੀਸੀਐਮ ਆਰੀਆ ਇੰਟਰਨੈਸ਼ਨਲ ਸਕੂਲ, ਲੁਧਿਆਣਾ ਨੇ ਨਵੇਂ ਪ੍ਰਵੇਸ਼ ਕਰਨ ਵਾਲਿਆਂ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਦੀ ਅਧਿਆਪਨ ਅਤੇ ਮੁਲਾਂਕਣ ਪ੍ਰਕਿਰਿਆ ਬਾਰੇ ਸਮਝਾਉਣ ਲਈ ਇੱਕ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਵਿੱਚ ਬਚਪਨ ਤੋਂ ਹੀ ਪੈਦਾ ਹੋਈਆਂ ਨਵੀਆਂ ਇੱਛਾਵਾਂ ਅਤੇ ਉਚਾਈਆਂ ਦੇ ਸੁਪਨਿਆਂ ਨਾਲ ਕੀਤੀ ਗਈ। ਇਸ ਦੇ ਬਾਅਦ EYP ਦੇ ਪਾਠਕ੍ਰਮ, ਤਕਨੀਕਾਂ ਅਤੇ ਕਾਰਜ-ਵਿਧੀਆਂ ਨਾਲ ਜਾਣ-ਪਛਾਣ ਕਰਵਾਈ ਗਈ।
ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਪ੍ਰਣਾਲੀ ਪ੍ਰਦਾਨ ਕਰਨ ਦੇ ਨਾਲ-ਨਾਲ ਅਧਿਆਪਨ ਵਿਧੀ ਦੇ ਸਿਧਾਂਤਾਂ ਅਤੇ ਉਦੇਸ਼ਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਸਕੂਲ ਦੀ ਕਾਰਜ ਪ੍ਰਣਾਲੀ ਅਤੇ ਵਿਦਿਆਰਥੀਆਂ ਦੇ ਮੁਲਾਂਕਣ ਵਿਧੀ ਬਾਰੇ ਵੀ ਵਿਚਾਰ ਪੇਸ਼ ਕੀਤੇ। ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਸਿਰਜਣਾਤਮਕ ਗਤੀਵਿਧੀਆਂ ਬਾਰੇ ਵੀ ਜਾਗਰੂਕ ਕੀਤਾ ਗਿਆ। ਮਾਪਿਆਂ ਨੂੰ ਸੰਬੋਧਨ ਕਰਦਿਆਂ ਕੈਂਬ੍ਰਿਜ ਹੈੱਡ ਸ੍ਰੀਮਤੀ ਜਸਨੀਵ ਸੇਠ ਨੇ ਕਿਹਾ ਕਿ ਅਸੀਂ ਬੱਚਿਆਂ ‘ਤੇ ਸਿੱਖਿਆ ਥੋਪਣ ਦੀ ਬਜਾਏ ਉਨ੍ਹਾਂ ਦੀਆਂ ਰੁਚੀਆਂ ਅਨੁਸਾਰ ਬਿਹਤਰ ਮਾਹੌਲ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹਾਂ।