Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ ਵੱਖ-ਵੱਖ ਸ਼ਹਿਰਾਂ ਵਿੱਚ ਖੋਲੇਗੀ ਸ਼/ਰਾ/ਬ ਦੀਆਂ ਦੁਕਾਨਾਂ, ਫੈਸਲਾ 1 ਅਪ੍ਰੈਲ ਤੋਂ ਲਾਗੂ

Published

on

The Punjab government will open S/R/B shops in different cities, the decision will be effective from April 1

ਪੰਜਾਬ ਸਰਕਾਰ ਠੇਕਿਆਂ ਤੋਂ ਵੱਖ ਸ਼ਹਿਰ ਵਿੱਚ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੀ ਤਿਆਰੀ ਵਿੱਚ ਹੈ। ਲੋਕ ਠੇਕਿਆਂ ‘ਤੇ ਜਾਣ ਦੀ ਬਜਾਏ ਇਨ੍ਹਾਂ ਦੁਕਾਨਾਂ ਤੋਂ ਹੀ ਸ਼ਰਾਬ ਖਰੀਦ ਸਕਣਗੇ। ਇੱਕ ਅਪ੍ਰੈਲ ਤੋਂ ਇਨ੍ਹਾਂ ਦੁਕਾਨਾਂ ‘ਤੇ ਵੀ ਸ਼ਰਾਬ ਤੇ ਬੀਅਰ ਮੁਹੱਈਆ ਹੋਵੇਗੀ। ਨਵੀਂ ਆਬਕਾਰੀ ਨੀਤੀ ਤਹਿਤ ਪਹਿਲੇ ਪੜਾਅ ਵਿੱਚ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ 77 ਦੁਕਾਨਾਂ ਖੋਲ੍ਹੀਆਂ ਜਾਣਗੀਆਂ।

ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਇੱਕ ਅਪ੍ਰੈਲ ਤੋਂ ਸ਼ਹਿਰਾਂ ਵਿੱਚ ਬੀਅਰ ਤੇ ਸ਼ਰਾਬ ਦੀਆਂ 77 ਦੁਕਾਨਾਂ ਖੋਲ੍ਹਣ ਜਾ ਰਹੀ ਹੈ। ਠੇਕਿਆਂ ਤੱਕ ਨਹੀਂ ਜਾਣ ਦੇ ਚਾਹਵਾਨ ਲੋਕਾਂ ਨੂੰ ਹੁਣ ਸ਼ਹਿਰ ਦੇ ਬਾਜ਼ਾਰ ਵਿੱਚ ਹੀ ਸ਼ਰਾਬ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੁਕਾਨਾਂ ਦੇ ਖੁੱਲ੍ਹਣ ਨਾਲ ਸਰਕਾਰ ਦੀ ਆਮਦਨੀ ਵੀ ਵਧੇਗੀ। ਇਸ ਦੇ ਲਈ ਪੂਰੀ ਤਿਆਰੀ ਕਰ ਲਈ ਗਈ ਹੈ।

Facebook Comments

Trending