Connect with us

ਪੰਜਾਬੀ

ਲੁਧਿਆਣਾ ਰੇਲਵੇ ਸਟੇਸ਼ਨ ਤੋਂ 15 ਨਾਬਾਲਗ ਬੱਚਿਆਂ ਨੂੰ ਬਾਲ ਮਜ਼ਦੂਰੀ ਤੋਂ ਬਚਾਇਆ

Published

on

Saved 15 minor children from Ludhiana railway station from child labour

ਲੁਧਿਆਣਾ : ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵਲੋਂ ਵਿੱਢੇ ‘ਮੁਸਕੁਰਾਤਾ ਬਚਪਨ ਪ੍ਰੋਜੈਕਟ’ ਤਹਿਤ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਮਜ਼ਦੂਰੀ ਲਈ ਸ਼ਹਿਰ ਵਿੱਚ ਕਥਿਤ ਤੌਰ ‘ਤੇ ਤਸਕਰੀ ਕੀਤੇ ਜਾ ਰਹੇ 15 ਨਾਬਾਲਗ ਬੱਚਿਆਂ ਨੂੰ ਬਚਾਇਆ ਗਿਆ। ਬਚਾਏ ਗਏ ਸਾਰੇ ਬੱਚਿਆਂ ਦੀ ਉਮਰ 12 ਤੋਂ 15 ਸਾਲ ਦੇ ਵਿਚਕਾਰ ਹੈ ਅਤੇ ਉਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿੱਚ ਮੈਡੀਕਲ ਜਾਂਚ ਤੋਂ ਬਾਅਦ ਜਮਾਲਪੁਰ ਸਥਿਤ ਬਾਲ ਘਰ ਵਿਖੇ ਭੇਜ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਵੱਖ-ਵੱਖ ਵਿਭਾਗਾਂ ਦੀ ਸਾਂਝੀ ਟੀਮ ਵਲੋਂ ਛਾਪਾ ਮਾਰ ਕੇ ਬੱਚਿਆਂ ਨੂੰ ਬਚਾਇਆ ਗਿਆ। ਉਨ੍ਹਾਂ ਦੱਸਿਆ ਕਿ ਬੱਚੇ ਬਿਹਾਰ ਦੇ ਵੱਖ-ਵੱਖ ਹਿੱਸਿਆਂ ਤੋਂ ਸਨ ਅਤੇ ਡਾਕਟਰੀ ਜਾਂਚ, ਕਾਉਂਸਲਿੰਗ ਅਤੇ ਹੋਰਾਂ ਸਮੇਤ ਸਾਰੀਆਂ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਜਮਾਲਪੁਰ ਸਥਿਤ ਸਥਾਨਕ ਬਾਲ ਘਰ ਭੇਜਿਆ ਗਿਆ।

ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇਗੀ ਅਤੇ ਬੱਚਿਆਂ ਨੂੰ ਇੱਥੇ ਲਿਆਉਣ ਵਾਲੇ ਠੇਕੇਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਬੱਚਿਆਂ ਦੇ ਪਰਿਵਾਰਾਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਉਨ੍ਹਾਂ ਦੇ ਹਵਾਲੇ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ‘ਮੁਸਕੁਰਾਤਾ ਬਚਪਨ’ ਪ੍ਰੋਜੈਕਟ ਦਾ ਮੰਤਵ ਵੱਖ-ਵੱਖ ਭਾਗੀਦਾਰਾਂ ਅਤੇ ਗੈਰ-ਸਰਕਾਰੀ ਸੰਸਥਾਵਾਂ ਨੂੰ ਸ਼ਾਮਲ ਕਰਕੇ ਇੱਕ ਪ੍ਰਭਾਵਸ਼ਾਲੀ ਰਣਨੀਤੀ ਬਣਾ ਕੇ ਬਾਲ ਮਜ਼ਦੂਰੀ ਦੀ ਪ੍ਰਥਾ ਨੂੰ ਰੋਕਣਾ ਹੈ।

Facebook Comments

Trending