Connect with us

ਪੰਜਾਬ ਨਿਊਜ਼

ਪੰਜਾਬ ‘ਚ 24 ਮਾਰਚ ਨੂੰ ਪਏਗਾ ਭਾਰੀ ਮੀਂਹ, ਗੜੇਮਾਰੀ ਦੇ ਵੀ ਆਸਾਰ, ਫਿਰ ਹੋ ਸਕਦੀ ਏ ਠੰਡ

Published

on

There will be heavy rain in Punjab on March 24, hailstorm is also expected, then there may be a cold

ਲੁਧਿਆਣਾ : ਪਿਛਲੇ ਤਿੰਨ ਦਿਨਾਂ ਤੋਂ ਮੀਂਹ ਪੈ ਰਿਹਾ ਹੈ, ਜਿਸ ਕਾਰਨ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਮਾਰਚ ਮਹੀਨੇ ਦੀ ਸ਼ੁਰੂਆਤ ‘ਚ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਿਆ ਸੀ ਪਰ ਮੀਂਹ ਨੇ ਰਾਹਤ ਦੇ ਕੇ ਮਾਹੌਲ ਨੂੰ ਖੁਸ਼ਗਵਾਰ ਬਣਾ ਦਿੱਤਾ ਹੈ। ਹਾਲਾਂਕਿ ਇਸ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ ਦੋ-ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਹਿਮਾਲਿਆ ‘ਚ ਇਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਦਾ ਅਸਰ 24 ​​ਮਾਰਚ ਨੂੰ ਦੇਖਣ ਨੂੰ ਮਿਲੇਗਾ। ਵਿਭਾਗ ਨੇ ਪੰਜਾਬ, ਹਰਿਆਣਾ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਇਸ ਕਾਰਨ ਲੋਕਾਂ ਨੂੰ ਠੰਡ ਲੱਗ ਸਕਦੀ ਹੈ। ਇਸ ਤੋਂ ਇਲਾਵਾ ਬੇਮੌਸਮੀ ਬਰਸਾਤ ਕਾਰਨ ਫਸਲਾਂ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ। ਇਸ ਕਾਰਨ ਹਰਿਆਣਾ, ਪੰਜਾਬ ਵਿੱਚ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ।

Facebook Comments

Trending