Connect with us

ਪੰਜਾਬੀ

ਡੇਅਰੀ ਵਿਭਾਗ ਵਲੋਂ ਸਿਖ਼ਲਾਈ ਉਪਰੰਤ ਸਿਖਿਆਰਥੀਆਂ ਨੂੰ ਸਰਟੀਫਿਕੇਟਾਂ ਦੀ ਵੰਡ

Published

on

Distribution of certificates to the trainees after the training by the dairy department

ਲੁਧਿਆਣਾ : ਡੇਅਰੀ ਵਿਕਾਸ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਸਮਾਪਤ ਹੋਣ ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਡਿਪਟੀ ਡਾਇਰੈਕਟਰ ਡੇਅਰੀ ਫਤਹਿਗੜ੍ਹ ਸਾਹਿਬ ਵਨੀਤ ਕੌੜਾ ਵਲੋਂ ਕੀਤੀ ਗਈ। ਇਸ ਮੌਕੇ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਦਲਬੀਰ ਕੁਮਾਰ ਨੇ ਵੱਧ ਤੋਂ ਵੱਧ ਵਿਭਾਗੀ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ।

ਉਨ੍ਹਾ ਦੱਸਿਆ ਕਿ ਜਨਰਲ ਜਾਤੀ ਨੂੰ 25 ਪ੍ਰਤੀਸਤ ਅਤੇ ਅਨੁਸੂਚਿਤ ਜਾਤੀ ਦੇ ਸਿਖਿਆਰਥੀ ਨੂੰ 33 ਪ੍ਰਤੀਸ਼ਤ ਸਬਸਿਡੀ ਦਿਵਾਈ ਜਾਵੇਗੀ । ਉਨ੍ਹਾਂ ਇਲਾਕੇ ਦੇ ਬੇਰੋਜ਼ਗਾਰ ਮੁੰਡੇ ਕੁੜੀਆਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵਧ ਲਾਹਾ ਲੈਣ ਲਈ ਅਪੀਲ ਕੀਤੀ। ਉਨ੍ਹਾ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਸ਼ਹਿਰਾਂ ਵਿਚ ਮੋਬਾਇਲ ਵੈਨ ਰਾਹੀ ਕੈਂਪ ਲਗਾਏ ਜਾ ਰਹੇ ਹਨ।

ਦੁਧ ਉਤਪਾਦਕਾ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਪਿੰਡਾ ਵਿੱਚ ਇਕ ਦਿਨਾਂ ਕੈਂਪ ਵੀ ਲਗਾਏ ਜਾ ਰਹੇ ਹਨ । ਉਨ੍ਹਾ ਦੱਸਿਆ ਕਿ ਹੋਰ ਜਾਣਕਾਰੀ ਲਈ ਉਨ੍ਹਾਂ ਦੇ ਸੰਪਰਕ ਨੰ 81461-00543 ਜਾਂ 01628-299322 ਉੱਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ, ਸ੍ਰੀ ਰਾਜਨ ਡੇਅਰੀ ਟੈਕਨਾਲੋਜਿਸਟ, ਸ੍ਰੀਮਤੀ ਰਮਨਦੀਪ ਕੌਰ ਜੂਨੀਅਰ ਸਹਾਇਕ, ਸ੍ਰੀ ਬਾਲ ਕ੍ਰਿਸਨ ਡੇਅਰੀ ਇੰਸਪੈਕਟਰ ਅਤੇ ਸ੍ਰੀ ਹਰਵਿੰਦਰ ਸਿੰਘ ਕਲਰਕ ਹਾਜ਼ਰ ਸਨ।

Facebook Comments

Trending