ਲੁਧਿਆਣਾ : ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਅਤੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (GADVASU) ਦੇ ਟੀਚਿੰਗ ਸਟਾਫ਼ ਲਈ UGC ਸਕੇਲ ਲਾਗੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਨਾਨ-ਟੀਚਿੰਗ ਸਟਾਫ਼ ਲਈ ਵੀ ਸੋਧਿਆ ਹੋਇਆ ਪੇਅ-ਸਕੇਲ ਲਾਗੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਜੋ ਕਹਿੰਦੇ ਹਾਂ, ਉਹ ਕਰਦੇ ਹਾਂ।