ਲੁਧਿਆਣਾ : ਪੰਜਾਬ ਵਿਧਾਨ ਸਭਾ ਦੇ ਦੂਜੇ ਸੈਸ਼ਨ ਦੌਰਾਨ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦਾ ਮੁੱਦਾ ਆਪਣੀ ਬੁਲੰਦ ਆਵਾਜ਼ ਨਾਲ ਚੁੱਕਿਆ ਗਿਆ। ਵਿਧਾਇਕ ਭੋਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਲੁਧਿਆਣਾ ਵਾਸੀਆਂ ਲਈ ਟ੍ਰੈਫਿਮ ਸਮੱਸਿਆ ਬੇਹੱਦ ਘੰਭੀਰ ਮੁੱਦਾ ਹੈ ਜਿਸਦਾ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਕੋਈ ਹੱਲ ਨਿਕਲਦਾ ਨਜ਼ਰ ਨਹੀਂ ਆ ਰਿਹਾ ਤੇ ਸ਼ਹਿਰ ਵਾਸੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਮੁੱਖ ਮੰਤਰੀ ਮਾਨ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਬੁੱਢਾ ਦਰਿਆ ਦੇ ਦੂਜੇ ਪਾਸੇ ਸੜ੍ਹਕ ਬਣਾ ਦਿੱਤੀ ਜਾਵੇ ਤਾਂ ਸ਼ਹਿਰ ਦੀ 70 ਫ਼ੀਸਦੀ ਟ੍ਰੈੈਫਿਕ ਸਮੱਸਿਆ ਦਾ ਹੱਲ ਨਿਕਲ ਸਕਦਾ ਹੈ। ਉਨ੍ਹਾਂ ਕਿਹਾ ਕਿ ਬੁੱਢੇ ਦਰਿਆ ਦੇ ਨਾਲ ਲੱਗਦੀ ਜ਼ਮੀਨ ਨੂੰ ਜੇਕਰ ਸਰਕਾਰ ਵੱਲੋਂ ਖਰੀਦ ਕਰਕੇ ਬੁੱਢੇ ਨਾਲੇ ਦੇ ਨਾਲ-ਨਾਲ ਸੜ੍ਹਕ ਦਾ ਨਿਰਮਾਣ ਕਰਵਾ ਦਿੱਤਾ ਜਾਵੇ ਤਾਂ ਸ਼ਹਿਰ ਵਾਸੀਆਂ ਨੂੰ ਛੁਟਕਾਰਾ ਮਿਲੇਗਾ।