Connect with us

ਪੰਜਾਬੀ

ਪੰਜਾਬ ਦੇ ਲੋਕ ਭਲਕੇ ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹਨ ਇਹ ਖ਼ਬਰ, ਮੌਸਮ ਨੂੰ ਲੈ ਕੇ ਆਈ ਵੱਡੀ ਅਪਡੇਟ

Published

on

The people of Punjab must read this news before leaving home tomorrow, a big update about the weather

ਲੁਧਿਆਣਾ : ਮੌਸਮ ਵਿਭਾਗ ਨੇ ਬੁਲੇਟਿਨ ਜਾਰੀ ਕਰਦਿਆਂ ਦੱਸਿਆ ਹੈ ਕਿ 23 ਅਤੇ 24 ਮਾਰਚ ਨੂੰ ਪੰਜਾਬ ਸਮੇਤ ਚੰਡੀਗੜ੍ਹ ਅਤੇ ਹਰਿਆਣਾ ‘ਚ ਵੀ ਪੱਛਮੀ ਪੌਣਾਂ ਸਰਗਰਮ ਹੋਣ ਕਾਰਨ ਮੀਂਹ ਦੀ ਸੰਭਾਵਨਾ ਵੱਧ ਗਈ ਹੈ। 23 ਮਾਰਚ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਕੁੱਝ ਥਾਵਾਂ ‘ਤੇ ਗਰਜ਼ ਨਾਲ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਦੱਸੀ ਹੈ। ਪੰਜਾਬ ਦੇ ਉੱਤਰੀ ਹਿੱਸਿਆਂ ‘ਚ 24 ਮਾਰਚ ਨੂੰ ਭਾਰੀ ਮੀਂਹ ਦੇ ਆਸਾਰ ਹਨ।

ਮੌਸਮ ਵਿਭਾਗ ਨੇ ਆਉਣ ਵਾਲੇ 2 ਦਿਨਾਂ ਲਈ ਐਡਵਾਈਜ਼ਰੀ ਜਾਰੀ ਕਰਦਿਆਂ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਫ਼ਸਲ ‘ਚ ਸਿੰਚਾਈ ਅਤੇ ਕੀਟਨਾਸ਼ਕ ਦੀ ਵਰਤੋਂ ਨਾ ਕਰੋ ਅਤੇ ਕੱਟੀ ਫ਼ਸਲ ਨੂੰ ਸੁਰੱਖਿਅਤ ਸਥਾਨਾਂ ’ਤੇ ਰੱਖੋ। ਗਰਜ਼ ਅਤੇ ਚਮਕ ਦੌਰਾਨ ਬਾਹਰ ਜਾਣ ਤੋਂ ਬਚੋ।

Facebook Comments

Trending