Connect with us

ਪੰਜਾਬੀ

ਗਲਾਡਾ ਨੇ ਨਾਜਾਇਜ਼ ਕਾਲੋਨੀਆਂ ‘ਤੇ ਕੀਤੀ ਕਾਰਵਾਈ; ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਸੀ ਨੋਟਿਸ

Published

on

Galada crackdown on illegal colonies; Notices were already issued

ਲੁਧਿਆਣਾ : ਗਲਾਡਾ ਵਿਭਾਗ ਨੇ ਥਰੀਕੇ ਅਤੇ ਇਸਦੇ ਨਾਲ ਲੱਗਦੇ ਇਲਾਕਿਆਂ ਦੀਆਂ ਤਿੰਨ ਅਣ ਅਧਿਕਾਰਤ ਕਾਲੋਨੀਆਂ ਤੇ ਕਾਰਵਾਈ ਕੀਤੀ। ਜਾਣਕਾਰੀ ਦਿੰਦਿਆਂ ਏਸੀਏ ਗਲਾਡਾ ਅਮਰਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਇਨ੍ਹਾਂ ਅਣਅਧਿਕਾਰਤ ਕਲੋਨੀਆਂ ਨੂੰ ਪਹਿਲਾਂ ਹੀ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਅਸਟੇਟ ਅਫ਼ਸਰ ਡਾ.ਬੀਐਸ ਢਿਲੋਂ ਦੀ ਅਗਵਾਈ ਵਿੱਚ ਕਾਰਵਾਈ ਕਰਦਿਆਂ ਵਿਭਾਗ ਨੇ ਥਰੀਕੇ ਅਤੇ ਝਾਂਡੇ ਵਿੱਚ 3 ਕਲੋਨੀਆਂ ਢਾਹ ਦਿੱਤੀਆਂ ਗਈਆਂ।

ਏਸੀਏ ਅਮਰਿੰਦਰ ਸਿੰਘ ਮੱਲੀ ਨੇ ਦੱਸਿਆ ਗਲਾਡਾ ਆਉਣ ਵਾਲੇ ਹਫ਼ਤਿਆਂ ਵਿੱਚ ਅਣ-ਅਧਿਕਾਰਤ ਕਲੋਨੀਆਂ ਤੇ ਕਾਰਵਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਸ ਮੌਕੇ ਮੁੱਖ ਪ੍ਰਸ਼ਾਸਕ ਗਲਾਡਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਕਲੋਨੀਆਂ ਵਿੱਚ ਜਾਇਦਾਦ /ਪਲਾਟ/ ਇਮਾਰਤਾਂ ਨਾ ਖਰੀਦਣ ਕਿਉਂਕਿ ਗਲਾਡਾ ਕੋਈ ਵੀ ਸਹੂਲਤ ਜਿਵੇਂ ਕਿ ਵਾਟਰ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ, ਸਟਰੀਟ ਲਾਈਟਾਂ ਆਦਿ ਪ੍ਰਦਾਨ ਨਹੀਂ ਕਰੇਗਾ।

Facebook Comments

Trending