ਲੋਕ ਸਵੇਰੇ ਉੱਠਣ ਤੋਂ ਬਾਅਦ ਨਾਸ਼ਤੇ ‘ਚ ਅਲੱਗ-ਅਲੱਗ ਚੀਜ਼ਾਂ ਖਾਣਾ ਪਸੰਦ ਕਰਦੇ ਹਨ। ਪਰ ਕਈ ਵਾਰੀ ਉਹ ਅਜਿਹੀਆਂ ਚੀਜ਼ਾਂ ਦਾ ਸੇਵਨ ਬੈਠਦੇ ਹਨ ਜਿਨ੍ਹਾਂ ਨਾਲ ਉਨ੍ਹਾਂ ਦੀ ਸਿਹਤ ਨੂੰ ਨੁਕਸਾਨ ਹੋਣ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸਦਾ ਸਭ ਤੋਂ ਪਹਿਲਾ ਅਤੇ ਜ਼ਲਦੀ ਅਸਰ ਪੇਟ ‘ਤੇ ਹੁੰਦਾ ਹੈ। ਇਸ ਕਾਰਨ ਪਾਚਨ ਪ੍ਰਣਾਲੀ ਹੌਲੀ ਹੋਣ ਕਾਰਨ ਵਿਅਕਤੀ ਨੂੰ ਪੇਟ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਭ ਤੋਂ ਬਚਣ ਲਈ ਸਵੇਰੇ ਸਿੱਧੇ ਨਾਸ਼ਤਾ ਕਰਨ ਦੀ ਬਜਾਏ ਖਾਲੀ ਪੇਟ ਤੁਹਾਨੂੰ ਕੁਝ ਅਜਿਹੀਆਂ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ ਜਿਸ ਨਾਲ ਸਿਹਤ ਨੂੰ ਸਹੀ ਤੱਤ ਮਿਲਣ ਦੇ ਨਾਲ ਤੰਦਰੁਸਤ ਰਹਿਣ ਵਿਚ ਸਹਾਇਤਾ ਮਿਲੇਗੀ।
ਤੁਲਸੀ : ਤੁਲਸੀ ਵਿਚ ਵਿਟਾਮਿਨ, ਕੈਲਸ਼ੀਅਮ, ਆਇਰਨ, ਐਂਟੀ-ਆਕਸੀਡੈਂਟ ਗੁਣ ਭਰਪੂਰ ਮਾਤਰਾ ‘ਚ ਹੁੰਦੇ ਹਨ। ਅਜਿਹੇ ‘ਚ ਸਰੀਰ ਨੂੰ ਬਿਮਾਰੀਆਂ ਤੋਂ ਬਚਾਅ ਵਿੱਚ ਸਹਾਇਤਾ ਕਰਦੀ ਹੈ। ਵੈਸੇ ਤਾਂ ਬਹੁਤ ਸਾਰੇ ਲੋਕ ਇਸ ਦੀ ਚਾਹ ਦਾ ਸੇਵਨ ਕਰਦੇ ਹਨ। ਪਰ ਸਵੇਰੇ ਖਾਲੀ ਪੇਟ ਇਸ ਤੋਂ ਤਿਆਰ ਕੀਤਾ ਪਾਣੀ ਪੀਣ ਨਾਲ ਇਮਿਊਨਿਟੀ ਨੂੰ ਮਜ਼ਬੂਤ ਕਰਨ ਵਿਚ ਸਹਾਇਤਾ ਕਰਦਾ ਹੈ। ਅਜਿਹੇ ‘ਚ ਮੌਸਮੀ ਸਰਦੀ ਅਤੇ ਜ਼ੁਕਾਮ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਰੋਜ਼ਾਨਾ ਸਵੇਰੇ ਨਿੰਬੂ ਦਾ ਰਸ ਅਤੇ ਸ਼ਹਿਦ ਦੀਆਂ ਕੁਝ ਬੂੰਦਾਂ ਕੋਸੇ ਪਾਣੀ ਵਿਚ ਮਿਲਾ ਕੇ ਪੀਣ ਨਾਲ ਪਾਚਨ ਸ਼ਕਤੀ ਮਜ਼ਬੂਤ ਹੁੰਦੀ ਹੈ।
ਅਜਵਾਇਣ: ਅਜਵਾਇਣ ਵਿਚ ਮੌਜੂਦ ਪੌਸ਼ਟਿਕ ਤੱਤ ਭੋਜਨ ਦਾ ਸੁਆਦ ਵਧਾਉਂਣ ਦੇ ਨਾਲ ਪੇਟ ਨੂੰ ਤੰਦਰੁਸਤ ਰੱਖਣ ਵਿਚ ਵੀ ਸਹਾਇਤਾ ਕਰਦੇ ਹਨ। ਰੋਜ਼ ਸਵੇਰੇ ਖਾਲੀ ਪੇਟ ਅਜਵਾਇਣ ਦਾ ਪਾਣੀ ਪੀਣ ਨਾਲ ਪੇਟ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਸ ਵਿਚ ਮੌਜੂਦ ਵਿਟਾਮਿਨ ਅਤੇ ਖਣਿਜ ਸ਼ੂਗਰ ਦੇ ਹੋਣ ਦੇ ਖ਼ਤਰੇ ਨੂੰ ਕਈ ਗੁਣਾ ਘਟਾਉਂਦੇ ਹਨ। ਨਾਲ ਹੀ ਸਰੀਰ ਵਿਚ ਕੋਲੈਸਟ੍ਰੋਲ ਵੀ ਘੱਟ ਹੁੰਦਾ ਹੈ। ਅਜਿਹੇ ‘ਚ ਦਿਲ ਦੀ ਸਿਹਤ ਨੂੰ ਬਣਾਈ ਰੱਖਣ ਵਿੱਚ ਵੀ ਸਹਾਇਤਾ ਕਰਦਾ ਹੈ। ਜਿਹੜੇ ਲੋਕ ਆਪਣੇ ਵਧੇ ਹੋਏ ਵਜ਼ਨ ਤੋਂ ਪ੍ਰੇਸ਼ਾਨ ਹਨ ਉਨ੍ਹਾਂ ਲੋਕਾਂ ਨੂੰ ਸਵੇਰੇ ਖ਼ਾਲੀ ਪੇਟ ਹਰਬਲ ਜਾਂ ਗ੍ਰੀਨ ਟੀ ਦਾ ਸੇਵਨ ਕਰਨਾ ਚਾਹੀਦਾ ਹੈ
ਆਂਵਲਾ : ਵਿਟਾਮਿਨ-ਸੀ ਨਾਲ ਭਰਪੂਰ ਆਂਵਲੇ ਦਾ ਸੇਵਨ ਸਰੀਰ ਦੀ ਇਮਿਊਨਿਟੀ ਨੂੰ ਵਧਾਉਂਦਾ ਹੈ। ਇਸ ਦਾ ਅਚਾਰ, ਮੁਰੱਬਾ ਜਾਂ ਜੂਸ ਦੇ ਰੂਪ ਵਿੱਚ ਸੇਵਨ ਕੀਤਾ ਜਾ ਸਕਦਾ ਹੈ। ਪਰ ਸਵੇਰੇ ਖਾਲੀ ਪੇਟ ਆਂਵਲੇ ਦਾ ਜੂਸ ਪੀਣਾ ਸਭ ਤੋਂ ਵਧੀਆ ਆਪਸ਼ਨ ਹੈ। ਇਹ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਕਰਦਾ ਹੈ ਅਤੇ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਪ੍ਰਦਾਨ ਕਰਦਾ ਹੈ।
ਪਪੀਤਾ : ਜਿਨ੍ਹਾਂ ਲੋਕਾਂ ਨੂੰ ਕਬਜ਼ ਜਾਂ ਪਾਚਨ ਦੀ ਸਮੱਸਿਆ ਰਹਿੰਦੀ ਹੈ ਉਨ੍ਹਾਂ ਨੂੰ ਰੋਜ਼ਾਨਾ ਸਵੇਰ ਦੀ ਚਾਹ ਦੀ ਬਜਾਏ ਪਪੀਤੇ ਦਾ ਸੇਵਨ ਕਰਨਾ ਚਾਹੀਦਾ ਹੈ। ਇਹ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਸਰੀਰ ਤੋਂ ਕੋਲੇਸਟ੍ਰੋਲ ਘਟਾਉਣ ਵਿਚ ਸਹਾਇਤਾ ਕਰਦਾ ਹੈ। ਅਜਿਹੇ ‘ਚ ਦਿਲ ਦੀ ਸਿਹਤ ਵੀ ਕਾਇਮ ਰਹਿੰਦੀ ਹੈ। ਯਾਦ ਰੱਖੋ ਕਿ ਸਵੇਰੇ ਖਾਲੀ ਪੇਟ ਇਹਨਾਂ ਵਿੱਚੋਂ ਕਿਸੇ ਵੀ ਚੀਜ਼ ਦਾ ਸੇਵਨ ਕਰਨ ਤੋਂ ਘੱਟੋ-ਘੱਟ 1 ਘੰਟੇ ਬਾਅਦ ਹੀ ਨਾਸ਼ਤਾ ਕਰੋ।