Connect with us

ਅਪਰਾਧ

ਧੋਖੇ ਨਾਲ ATM ਕਾਰਡ ਬਦਲ ਕੇ ਕਰ ਦਿੰਦਾ ਸੀ ਖਾਤਾ ਸਾਫ, ਕੀਤਾ ਪੁਲਿਸ ਹਵਾਲੇ; ਕਬਜ਼ੇ ‘ਚੋਂ 35 ਕਾਰਡ ਬਰਾਮਦ

Published

on

Used to fraudulently change the ATM card and make the account clear, handed over to the police; 35 cards recovered from possession

ਲੁਧਿਆਣਾ : ਏਟੀਐਮ ਮਸ਼ੀਨਾਂ ਵਿੱਚੋਂ ਨਕਦੀ ਕਢਵਾ ਰਹੇ ਭੋਲੇ ਭਾਲੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਧੋਖੇ ਨਾਲ ਉਨ੍ਹਾਂ ਦਾ ਏਟੀਐਮ ਕਾਰਡ ਬਦਲ ਕੇ ਖਾਤਾ ਸਾਫ ਕਰਨ ਵਾਲੇ ਮੁਲਜ਼ਮ ਨੂੰ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਦਰਅਸਲ ਮੁਲਜ਼ਮ ਮੋਤੀ ਨਗਰ ਮਾਰਕੀਟ ਵਿੱਚ ਵਾਰਦਾਤ ਨੂੰ ਅੰਜਾਮ ਦੇਣ ਦੇ ਫਿਰਾਕ ਵਿੱਚ ਘੁੰਮ ਰਿਹਾ ਸੀ ਤਾਂ ਮਾਰਕੀਟ ਵਾਲਿਆਂ ਨੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੀ ਛਿੱਤਰ ਪਰੇਡ ਕੀਤੀ ਅਤੇ ਪੁਲਿਸ ਹਵਾਲੇ ਕਰ ਦਿੱਤਾ।

ਜਾਂਚ ਅਧਿਕਾਰੀ ਜਤਿੰਦਰ ਕੁਮਾਰ ਦਾ ਕਹਿਣਾ ਹੈ ਕਿ ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਤੋਂ 35 ਏ ਟੀ ਐਮ ਕਾਰਡ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਮ ਨਗਰ ਭਾਮੀਆਂ ਦੇ ਰਹਿਣ ਵਾਲੇ ਇੰਦਰਜੀਤ ਸਿੰਘ ਵਜੋਂ ਹੋਈ ਹੈ। ਮੁੱਢਲੀ ਪੁੱਛਗਿਛ ਦੌਰਾਨ ਪਤਾ ਲੱਗਿਆ ਹੈ ਕਿ ਮੁਲਜ਼ਮ ਨੇ ਇਲਾਕੇ ਵਿਚ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਐਫਆਈਆਰ ਦਰਜ ਕਰ ਲਈ ਹੈ।

Facebook Comments

Trending