Connect with us

ਪੰਜਾਬੀ

ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ ਦੇ 132ਵੇਂ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ

Published

on

Dr. Bharat Ratna BR Ambedkar ji's 132nd birth anniversary offering floral tributes

ਲੁਧਿਆਣਾ : ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ 132ਵੇਂ ਜਨਮ ਦਿਹਾੜੇ ਮੌਕੇ ਸਥਾਨਕ ਜਲੰਧਰ ਬਾਈ ਪਾਸ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ। ਵਿਧਾਇਕ ਭੋਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸੁਪਨੇ ਵਜੋਂ ਬਰਾਬਰੀ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਇੱਕ ਆਦਰਸ਼ ਸਮਾਜ ਸਿਰਜਣ ਵਿੱਚ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਜੀ ਦੀ ਮਿਹਨਤ, ਲਗਨ ਅਤੇ ਦੂਰਦ੍ਰਿਸ਼ਟੀ ਦਾ ਨਤੀਜਾ ਹੈ ਅਤੇ ਕਿਹਾ ਕਿ ਬਾਬਾ ਸਾਹਿਬ ਨਾ ਸਿਰਫ ਕਮਜ਼ੋਰ ਵਰਗਾਂ ਦੇ ਨੇਤਾ ਸਨ, ਬਲਕਿ ਉਹ ਪੂਰੀ ਮਨੁੱਖਤਾ ਦੇ ਹਿੱਤਕਾਰੀ ਸਨ।ਉਨ੍ਹਾਂ ਅਪੀਲ ਕੀਤੀ ਕਿ ਲੋਕ ਜਾਤੀ, ਰੰਗ ਅਤੇ ਜਾਤੀ ਦੇ ਛੋਟੇ ਨਜ਼ਰੀਏ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਬਰਾਬਰੀ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਯਤਨ ਕਰਨ ਜੋਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Facebook Comments

Trending