ਪੰਜਾਬੀ
ਮੁਹੰਮਦ ਇਰਸ਼ਾਦ ਦੀ ਸੂਫ਼ੀ ਸੁਰਮਈ ਸ਼ਾਮ ਅੱਜ
Published
2 years agoon
ਲੁਧਿਆਣਾ : ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਦੱਸਿਆ ਕਿ 18 ਅਪ੍ਰੈਲ ਨੂੰ ਅੰਤਰਰਾਸ਼ਟਰੀ ਵਿਰਾਸਤ ਦਿਵਸ ਦੇ ਮੌਕੇ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ (ਰਜਿਃ)ਦੇ ਉਪਰਾਲੇ ਨਾਲ ਚੇਅਰਮੈਨ ਪ੍ਰੋਃਗੁਰਭਜਨ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਵਿਸ਼ਾਲ ਪੰਜਾਬੀ ਲੋਕ ਕਲਾ ਮੇਲਾ ਕਰਵਾਇਆ ਜਾ ਰਿਹਾ ਹੈ। ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਮੈਡਮ ਸੁਰਭੀ ਮਲਿਕ ਕਰਨਗੇ।
ਰਾਏਕੋਟ ਹਲਕੇ ਦੇ ਵਿਧਾਇਕ ਸਃ ਹਾਕਮ ਸਿੰਘ ਠੇਕੇਦਾਰ ਐੱਸ ਡੀ ਐੱਮ ਸਃ ਗੁਰਬੀਰ ਸਿੰਘ ਕੋਹਲੀ ਤੇ ਟਰੱਸਟ ਦੇ ਸਕੱਤਰ ਪਰਮਿੰਦਰ ਸਿੰਘ ਜੱਟਪੁਰੀ ਨੇ ਸਮਾਗਮ ਦੀ ਰੂਪ ਰੇਖਾ ਜਾਰੀ ਕਰਦਿਆਂ ਦੱਸਿਆ ਕਿ ਸਃ ਨਵਜੋਤ ਸਿੰਘ ਮੰਡੇਰ( ਜਰਗ)ਚੇਅਰਮੈਨ ਜੈਨਕੋ ਦੀ ਅਗਵਾਈ ਹੇਠ ਲੋਕ ਸੰਗੀਤ ਪੇਸ਼ਕਾਰੀਆਂ ਹੋਣਗੀਆਂ।
ਕਵੀ ਤੇ ਲੋਕ ਫਨਕਾਰ ਅੰਮ੍ਰਿਤਪਾਲ ਸਿੰਘ ਪਾਲੀ ਖ਼ਾਦਿਮ ਦੀ ਅਗਵਾਈ ਹੇਠ ਲੋਕ ਸਾਜ਼ ਵਾਦਨ ਅਤੇ ਮਲਵਈ ਗਿੱਧਾ ਪੇਸ਼ ਕੀਤਾ ਜਾਵੇਗਾ ਡਿਪਟੀ ਕਮਿਸ਼ਨਰ ਸਾਹਿਬ ਸ਼੍ਰੀਮਤੀ ਸੁਰਭੀ ਮਲਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਪੰਜਾਬ ਦੇ ਕੈਬਨਿਟ ਮੰਤਰੀ ਮਿਸ ਅਨਮੋਲ ਗਗਨ ਮਾਨ ਹੋਣਗੇ। ਸਮਾਗਮ ਦੀ ਪ੍ਰਧਾਨਗੀ ਮੈਂਬਰ ਪਾਰਲੀਮੈਂਟ ਸ਼੍ਰੀ ਸੰਜੀਵ ਅਰੋੜਾ ਕਰਨਗੇ।
You may like
-
ਬੀ.ਸੀ.ਐਮ. ਆਰੀਆ ਸਕੂਲ ਵਿਖੇ ਕਿੰਡਰਗਾਰਟਨ ਦੇ ਤਿੰਨ ਰੋਜ਼ਾ ਸਲਾਨਾ ਫਿਏਸਟਾ ਦੀ ਹੋਈ ਸ਼ੁਰੂਆਤ
-
‘ਖੇਤਰੀ ਸਰਸ ਮੇਲੇ’ ਦੀ ਤੀਜੀ ਵਾਰ ਮੇਜ਼ਬਾਨੀ ਮਿਲਣਾ ਮਾਣ ਵਾਲੀ ਗੱਲ- ਡਿਪਟੀ ਕਮਿਸ਼ਨਰ
-
ਸੈਸ਼ਨ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਆਯੋਜਨ
-
ਜੀਜੀਐਨਆਈਐਮਟੀ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ
-
ਸ਼੍ਰੀ ਆਤਮ ਵੱਲਭ ਜੈਨ ਕਾਲਜ ਵਿਖੇ “ਅਭਿਨੰਦਨ 2023” ਦਾ ਆਯੋਜਨ
-
ਸਰਕਾਰੀ ਕਾਲਜ ਲੜਕੀਆਂ ਵਿਖੇ ਸਾਇੰਸ ਅਤੇ ਕੰਪਿਊਟਰ ਵਿਭਾਗ ਵੱਲੋਂ ਕਰਵਾਈ ਫਰੈਸ਼ਰ ਪਾਰਟੀ