Connect with us

ਪੰਜਾਬੀ

 ਵਾਰਡ ਨੰਬਰ 19 ‘ਚ ਸੀਵਰੇਜ ਪਾਈਪ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ

Published

on

Initiation of sewage pipe laying project in ward number 19

ਲੁਧਿਆਣਾ :  ਵਿਧਾਨ ਸਭਾ ਹਲਕਾ ਲੁਧਿਆਣਾ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਵਾਰਡ ਨੰਬਰ 19 ਅਧੀਨ ਆਦਰਸ਼ ਨਗਰ ਵਿਖੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਤਹਿਤ ਕਰੀਬ 400 ਮੀਟਰ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਜਿਸ ‘ਤੇ ਕਰੀਬ 4.50 ਲੱਖ ਰੁਪਏ ਦੀ ਲਾਗਤ ਆਵੇਗੀ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ।

ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ ਚੁੱਕਣ ਦੇ ਯੋਗ ਨਹੀਂ ਹੈ ਜੋ ਅਕਸਰ ਜਾਮ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Facebook Comments

Trending