Connect with us

ਪੰਜਾਬ ਨਿਊਜ਼

ਪੰਜਾਬ ਬੋਰਡ ਦੇ 8ਵੀਂ ਜਮਾਤ ਦੇ ਨਤੀਜੇ ਦੌਰਾਨ ਕੁੜੀਆਂ ਨੇ ਮਾਰੀ ਬਾਜ਼ੀ, ਜਾਣੋ ਪੂਰਾ ਵੇਰਵਾ

Published

on

During the 8th class results of the Punjab Board, the girls made a bet, know the full details

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਨਤੀਜਿਆਂ ‘ਚ ਇਕ ਵਾਰ ਕੁੜੀਆਂ ਨੇ ਬਾਜ਼ੀ ਮਾਰੀ ਹੈ। ਨਤੀਜਿਆਂ ਮੁਤਾਬਕ ਮਾਨਸਾ ਦੀ ਲਵਪ੍ਰੀਤ ਕੌਰ 100 ਫ਼ੀਸਦੀ ਨੰਬਰਾਂ ਨਾਲ ਪਹਿਲੇ ਸਥਾਨ ‘ਤੇ ਰਹੀ ਹੈ। ਮਾਨਸਾ ਦੀ ਹੀ ਗੁਰਅੰਕਿਤ ਕੌਰ 100 ਫ਼ੀਸਦੀ ਨੰਬਰਾਂ ਨਾਲ ਦੂਜੇ ਨੰਬਰ ‘ਤੇ ਰਹੀ ਹੈ, ਜਦੋਂ ਕਿ 99.67 ਫ਼ੀਸਦੀ ਨੰਬਰਾਂ ਨਾਲ ਲੁਧਿਆਣਾ ਦੀ ਸਮਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ।

ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਦੱਸਿਆ ਕਿ ਇਸ ਸਾਲ 8ਵੀਂ ਜਮਾਤ ਦੀ ਪ੍ਰੀਖਿਆ ‘ਚ ਕੁੱਲ 298127 ਪ੍ਰੀਖਿਆਰਥੀ ਬੈਠੇ ਸਨ, ਜਿਨ੍ਹਾਂ ‘ਚੋਂ 292206 ਪਾਸ ਹੋਏ ਅਤੇ ਨਤੀਜੇ ਦੀ ਪਾਸ ਫ਼ੀਸਦੀ 98.01 ਰਹੀ। ਪ੍ਰੀਖਿਆਰਥੀਆਂ ਦੇ ਪੂਰੇ ਵੇਰਵੇ ਅਤੇ ਨਤੀਜਾ 29 ਅਪ੍ਰੈਲ ਨੂੰ ਸਵੇਰੇ 10 ਵਜੇ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ‘ਤੇ ਉਪਲੱਬਧ ਹੋਵੇਗਾ।

Facebook Comments

Trending