Connect with us

ਧਰਮ

ਪੰਜਾਬ ਦੇ ਲੋਕਾਂ ਲਈ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ, ਅੱਜ ਮੀਂਹ ਪੈਣ ਦੀ ਸੰਭਾਵਨਾ

Published

on

Important news for the people of Punjab about the weather, there is a chance of rain today

ਲੁਧਿਆਣਾ : ਇਸ ਹਫ਼ਤੇ ਤਾਪਮਾਨ ਘੱਟ ਰਹਿਣ ਦੀ ਸੰਭਾਵਨਾ ਹੈ ਅਤੇ ਸੂਬੇ ਦੇ ਜ਼ਿਆਦਾਤਰ ਹਿੱਸਿਆ ’ਚ ਬੱਦਲਵਾਈ ਬਣੀ ਰਹੇਗੀ। ਸੋਮਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਨੀਵਾਰ ਦੇ ਮੁਕਾਬਲੇ ਬੀਤੇ ਦਿਨ ਤਾਪਮਾਨ ’ਚ 3.6 ਡਿਗਰੀ ਸੈਲਸੀਅਸ ਘੱਟ ਰਿਹਾ, ਜੋ ਔਸਤਨ ਨਾਲੋਂ 7.3 ਡਿਗਰੀ ਸੈਲਸੀਅਸ ਘੱਟ ਸੀ। ਅੱਜ ਸੂਬੇ ’ਚ ਸਭ ਤੋ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਗੁਰਦਾਸਪੁਰ ਦਾ ਦਰਜ ਕੀਤਾ ਗਿਆ।

ਘੱਟੋ-ਘੱਟ ਤਾਪਮਾਨ ’ਚ ਵੀ ਮਾਮੂਲੀ ਜਿਹੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਵਿਚ ਸਭ ਤੋਂ ਘੱਟ ਤਾਪਮਾਨ 15.3 ਡਿਗਰੀ ਸੈਲਸੀਅਸ ਹੁਸ਼ਿਆਰਪੁਰ ਦਾ ਦਰਜ ਕੀਤਾ ਗਿਆ ਹੈ। ਅੱਜ ਪੰਜਾਬ ਦੇ ਕਈ ਹਿੱਸਿਆ ’ਚ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ ਲਗਾਤਾਰ ਮੌਸਮ ਬਦਲ ਰਿਹਾ ਹੈ ਅਤੇ ਮੀਂਹ ਅਤੇ ਬੱਦਲਵਾਈ ਦਾ ਦੌਰ ਜਾਰੀ ਹੈ। ਇਸ ਕਾਰਨ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੋਈ ਹੈ।

Facebook Comments

Trending