Connect with us

ਪੰਜਾਬੀ

 ਦੁੱਗਰੀ ਫੇਸ-2 ‘ਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸੁਰੂਆਤ

Published

on

Commencement of installation of interlock tiles in Dugri Phase-2

ਲੁਧਿਆਣਾ : ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦੇ ਹੋਏ ਸਥਾਨਕ ਦੁੱਗਰੀ ਫੇਜ-2 ਵਿਖੇ ਡਰੱਮ ਚੌਂਕ ਦੀ ਮਾਰਕੀਟ ‘ਚ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ‘ਤੇ ਕਰੀਬ 56 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤਾ ਜਾਂਦਾ ਪੈਸਾ ਹੀ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਵਰਤਿਆਂ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਵੱਖ-ਵੱਖ ਵਾਰਡਾਂ ਨੂੰ ਮਾਡਰਨ ਵਾਰਡ ਵਜੋਂ ਵਿਕਸਿਤ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਮ ਕੀਤੇ ਜਾ ਰਹੇ ਹਨ, ਜਿਸ ਤਹਿਤ ਆਮ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ।

Facebook Comments

Trending