Connect with us

ਪੰਜਾਬ ਨਿਊਜ਼

ਮੀਂਹ ਨਾਲ ਹੋਈ ਮਈ ਦੀ ਸ਼ੁਰੂਆਤ, ਆਮ ਨਾਲੋਂ 12 ਡਿਗਰੀ ਡਿੱਗਿਆ ਪਾਰਾ, 5 ਤੱਕ ਯੈਲੋ ਅਲਰਟ ਜਾਰੀ

Published

on

May started with rain, mercury dropped 12 degrees below normal, yellow alert issued till 5

ਲੁਧਿਆਣਾ : ਭਿਆਨਕ ਗਰਮੀ ਦੇ ਮਹੀਨੇ ਮਈ ਦੀ ਸ਼ੁਰੂਆਤ ਮੀਂਹ ਨਾਲ ਹੋਈ, ਜਿਸ ਨਾਲ ਪਾਰਾ ਆਮ ਨਾਲੋਂ 12 ਡਿਗਰੀ ਹੇਠਾਂ ਆ ਗਿਆ। ਪੰਜਾਬ ‘ਚ ਸੋਮਵਾਰ ਨੂੰ ਪਏ ਮੀਂਹ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਆਈ ਹੈ। ਮੌਸਮ ਵਿਭਾਗ ਮੁਤਾਬਕ ਇਸ ਵਾਰ ਮਈ ਦਾ ਮਹੀਨਾ ਹੋਰਨਾਂ ਸਾਲਾਂ ਦੇ ਮੁਕਾਬਲੇ ਘੱਟ ਗਰਮ ਰਹਿਣ ਵਾਲਾ ਹੈ। 17 ਮਈ ਤੋਂ ਬਾਅਦ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਮਈ ਦੇ ਅੰਤ ਤੱਕ ਵੱਧ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ।

ਇਸ ਤੋਂ ਇਲਾਵਾ ਪੰਜਾਬ ਦੇ ਅੰਮ੍ਰਿਤਸਰ ਵਿੱਚ 28.4 ਡਿਗਰੀ, ਲੁਧਿਆਣਾ ਵਿੱਚ 27.3, ਪਟਿਆਲਾ ਵਿੱਚ 27.7, ਪਠਾਨਕੋਟ ਵਿੱਚ 28.5, ਬਠਿੰਡਾ ਵਿੱਚ 29 ਅਤੇ ਮੁਹਾਲੀ ਵਿੱਚ 26.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅੱਜ 2 ਮਈ ਨੂੰ ਪੰਜਾਬ ਦੇ ਕਈ ਇਲਾਕਿਆਂ ‘ਚ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ ਵੀ ਪ੍ਰਗਟਾਈ ਹੈ।

ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਵੀ ਆਸਾਰ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 3 ਤੋਂ 5 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ।

Facebook Comments

Trending