ਲੁਧਿਆਣਾ : ਸਿਵਲ ਸਰਜਨ ਡਾ. ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਕੌਮੀ ਡੇਗੂ ਦਿਵਸ ਮਨਾਇਆ ਗਿਆ। ਉਨ੍ਹਾਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਡੇਂਗੂ, ਚਿਕਨਗੁਨੀਆ ਬੁਖਾਰ ਦਾ ਸੀਜਨ ਸ਼ੁਰੂ ਹੋ ਚੁੱਕਾ ਹੈ। ਉਨਾਂ ਡੇਂਗੂ ਬੁਖਾਰ ਦੇ ਕਾਰਨ, ਲੱਛਣ ਅਤੇ ਇਸ ਤੋਂ ਕਿਵੇ ਬਚਿਆ ਜਾ ਸਕਦਾ ਹੈ ਬਾਰੇ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਐਡੀਜ ਅਜੈਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ।
ਇਹ ਮੱਛਰ ਕੂਲਰਾਂ, ਕੰਨਟੇਨਰਾ, ਫਰਿਜ ਦੇ ਪਿਛੇ ਲੱਗੀਆ ਟਰੈਆ, ਗਮਲਿਆ, ਘਰਾਂ ਦੀਆ ਛੱਤਾ ‘ਤੇ ਪਏ ਕਬਾੜ, ਟਾਇਰ ਆਦਿ ਵਿੱਚ ਖੜ੍ਹੇ ਸਾਫ ਪਾਣੀ ਵਿਚ ਪੈਦਾ ਹੁੰਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਹਫਤੇ ਦੇ ਅੰਦਰ-ਅੰਦਰ ਅੰਡੇ ਤੋਂ ਪੂਰਾ ਅਡੱਲਟ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇਹ ਮੱਛਰ ਇਕ ਚੱਮਚ ਪਾਣੀ ਵਿਚ ਵੀ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜਿਆਦਾਤਰ ਸਵੇਰ ਵੇਲੇ ਸੂਰਜ ਚੜ੍ਹਣ ਤੋਂ ਬਾਅਦ ਅਤੇ ਸ਼ਾਮ ਨੂੰ ਸੂਰਜ ਡੁਬਣ ਵੇਲੇ ਕੱਟਦਾ ਹੈ।
ਉਨ੍ਹਾਂ ਦੱਸਿਆ ਕਿ ਤੇਜ ਬੁਖਾਰ, ਸਿਰ ਦਰਦ, ਮਾਸਪੇਸ਼ੀਆ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿਆ ਤੇ ਨੱਕ ਵਿਚ ਖੂੰਨ ਵਗਣਾ ਡੇਂਗੂ ਬੁਖਾਰ ਦੇ ਲਛਣ ਹਨ। ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਨ ਨਾ ਲਵੋ ਸਿਰਫ ਪੈਰਾਸੀਟਾਮੋਲ ਡਾਕਟਰ ਦੀ ਸਲਾਹ ਨਾਲ ਲਵੋ। ਪਾਣੀ ਜਾਂ ਤਰਲ ਚੀਜਾ ਜਿਆਦਾ ਪੀਓ ਅਤੇ ਆਰਾਮ ਕਰਨਾ ਚਾਹੀਦਾ ਹੈ।