ਲੁਧਿਆਣਾ : ਡਿਪਟੀ ਮੈਡੀਕਲ ਕਮਿਸ਼ਨਰ ਲੁਧਿਆਣਾ ਡਾ. ਰਮਨਦੀਪ ਕੌਰ ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਆਯੁਸ਼ਮਾਨ ਭਾਰਤ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (AB-MMSBY) ਤਹਿਤ ਹੁਣ ਤੱਕ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 901272 ਕਾਰਡ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ ਅਤੇ 26135 ਲਾਭਪਾਤਰੀ ਸਰਕਾਰੀ ਹਸਪਤਾਲ ਅਤੇ 50380 ਲਾਭਪਾਤਰੀ ਪ੍ਰਾਈਵੇਟ ਹਸਪਤਾਲਾਂ ਵਿੱਚ ਸਕੀਮ ਅਧੀਨ ਇਲਾਜ ਕਰਵਾ ਚੁੱਕੇ ਹਨ।
ਡਿਪਟੀ ਮੈਡੀਕਲ ਕਮਿਸ਼ਨਰ ਲੁਧਿਆਣਾ ਡਾ. ਰਮਨਦੀਪ ਕੌਰ ਵੱਲੋ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਆਯੁਸ਼ਮਾਨ ਭਾਰਤ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (AB-MMSBY), ਪੰਜਾਬ ਵਾਸੀਆਂ ਲਈ ਇੱਕ ਵਿਸ਼ੇਸ਼ ਸੂਬਾ ਪੱਧਰੀ ਸਿਹਤ ਬੀਮਾ ਯੋਜਨਾ ਹੈ। ਇਸ ਸਕੀਮ ਵਿੱਚ ਲੋਕ ਪਹਿਲਾਂ ਤੋਂ ਸੂਚੀ ਵਿਚ ਸ਼ਾਮਲ ਹਨ ਜਿਸ ਵਿਚ 5 ਲੱਖ ਰੁਪਏ ਪ੍ਰਤੀ ਪਰਿਵਾਰ ਪ੍ਰਤੀ ਸਾਲ ਮੁਫ਼ਤ ਇਲਾਜ ਦੀ ਸਹੂਲਤ ਹੈ l