Connect with us

ਪੰਜਾਬੀ

ਬਿਜਲੀ ਮੰਤਰੀ ਵੱਲੋਂ ਲੁਧਿਆਣਾ ਵਿਖੇ PSPCL ਦਫ਼ਤਰ ਦਾ ਅਚਨਚੇਤ ਦੌਰਾ, ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਨੂੰ ਦਿੱਤੀ ਇਹ ਚਿਤਾਵਨੀ

Published

on

Power Minister's surprise visit to PSPCL office at Ludhiana, this warning to the employees who come late

ਲੁਧਿਆਣਾ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੁਲਾਜ਼ਮਾਂ ਦੀ ਹਾਜ਼ਰੀ ਦੀ ਚੈਕਿੰਗ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਦਫ਼ਤਰ ਲੁਧਿਆਣਾ ਦਾ ਅਚਨਚੇਤ ਦੌਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਦੀ ਖਿਚਾਈ ਕਰਦਿਆਂ ਉਨ੍ਹਾਂ ਨੂੰ ਸਖ਼ਤ ਚਿਤਾਵਨੀ ਦਿੱਤੀ।

ਹਰਭਜਨ ਸਿੰਘ ਈ.ਟੀ.ਓ. ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਕੰਮਕਾਜ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪ੍ਰੇਸ਼ਾਨੀ ਨਾ ਝੱਲਣੀ ਪਵੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੇ ਰੋਜ਼ਾਨਾ ਦੇ ਕੰਮਕਾਰ ਕਰਵਾਉਣ ਲਈ ਲੋਕਾਂ ਨੂੰ ਢੁੱਕਵੀਂ ਸਹੂਲਤ ਪ੍ਰਦਾਨ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ।

..ਉਨ੍ਹਾਂ ਕਿਹਾ ਕਿ ਸਰਕਾਰ ਆਗਾਮੀ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ ਅਤੇ ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਪੀਐੱਸਪੀਸੀਐੱਲ ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਲੁਧਿਆਣਾ ਸ਼ਹਿਰ ਦੇ ਦੇਸ਼ ਦਾ ਉਦਯੋਗਿਕ ਧੁਰਾ ਹੋਣ ਦੇ ਨਾਤੇ ਪੀਐੱਸਪੀਸੀਐੱਲ ਇੱਥੋਂ ਉਦਯੋਗਾਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ।

Facebook Comments

Trending