ਲੁਧਿਆਣਾ : ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ ਵੱਲੋਂ ਪੰਜਾਬ ਸਰਕਾਰ ਵੱਲੋਂ ਆਨਲਾਈਨ ਪੋਰਟਲ ਦੇ ਜਰੀਏ ਪ੍ਰਾਈਵੇਟ ਅਤੇ ਏਡਿਡ ਕਾਲਜਾਂ ਵਿੱਚ ਦਾਖਲਾ ਕਰਨ ਦੀ ਪ੍ਰਕਿਰਿਆ ਦੇ ਵਿਰੋਧ ਵਿੱਚ ਧਰਨਾ ਦਿੱਤਾ ਗਿਆ ਅਤੇ ਯੂਨੀਵਰਸਿਟੀ ਦਾ ਬਾਈਕਾਟ ਕੀਤਾ ਗਿਆ। ਇਹ ਵਿਰੋਧ ਜੁਆਇੰਟ ਅਕੈਸ਼ਨ ਕਮੇਟੀ ਅਤੇ ਕਾਲਜ ਅਧਿਆਪਕਾਂ ਦੀ ਜਥੇਬੰਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ । ਗੁਜਰਾਂਵਾਲਾ ਖਾਲਸਾ ਐਜੂਕੇਸ਼ਨ ਕੌਂਸਲ ਦੇ ਪ੍ਰਧਾਨ ਡਾ਼ ਸ ਪ ਸਿੰਘ ਧਰਨੇ ਵਿੱਚ ਸ਼ਾਮਲ ਹੋਏ।
ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਉੱਚ ਸਿੱਖਿਆ ਦੇ ਖਿਲਾਫ ਮਾਰੂ ਨੀਤੀਆਂ ਅਪਣਾ ਰਹੀ ਹੈ, ਸੋ ਵਿਦਿਆਰਥੀਆਂ ਅਧਿਆਪਕਾਂ ਅਤੇ ਨਾ ਹੀ ਸਿੱਖਿਆ ਸੰਸਥਾਵਾਂ ਦੇ ਹਿੱਤ ਵਿੱਚ ਹਨ । ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਰਜਿੰਦਰ ਕੌਰ ਮਲਹੋਤਰਾ ਨੇ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਦਾ ਵਿਦੇਸ਼ਾਂ ਵੱਲ ਰੁਝਾਨ ਪਹਿਲਾਂ ਹੀ ਏਡਿਡ ਅਤੇ ਪ੍ਰਾਈਵੇਟ ਕਾਲਜਾਂ ਲਈ ਸੰਕਟ ਦਾ ਕਾਰਨ ਬਣਿਆ ਹੋਇਆ ਹੈ। ਹੁਣ ਸਰਕਾਰ ਦੇ ਅਜਿਹੇ ਫ਼ੈਸਲੇ ਏਡਿਡ ਕਾਲਜਾਂ ਦੇ ਭਵਿੱਖ ਲਈ ਅਤਿਅੰਤ ਖ਼ਤਰਨਾਕ ਹਨ।