ਲੁਧਿਆਣਾ : ਭਾਵੇਂਕਿ ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਇੱਕ ਜੂਨ ਤੋਂ ਲੈ ਕੇ 30 ਜੂਨ 2023 ਲੈ ਕੇ ਹਨ, ਪਰ ਇਸ ਦੇ ਬਾਵਜੂਦ ਪੰਜਾਬ ਦੇ ਅੰਦਰ 5 ਜੂਨ ਨੂੰ ਇੱਕ ਦਿਨ ਵਾਸਤੇ ਸਕੂਲ ਖੋਲ੍ਹਣ ਦੀ ਹਦਾਇਤ ਸਿੱਖਿਆ ਵਿਭਾਗ ਵਲੋਂ ਦਿੱਤੀ ਗਈ ਹੈ।
ਇਸ ਦੀ ਵਜ੍ਹਾ ਇਹ ਹੈ ਕਿ 5 ਜੂਨ ਨੂੰ ਵਾਤਾਵਰਨ ਦਿਵਸ ਹੈ ਅਤੇ ਵਿਭਾਗ ਨੇ ਕਿਹਾ ਹੈ ਕਿ, ਸਮੂਹ ਅਧਿਕਾਰੀ, ਕਰਮਚਾਰੀ ਅਤੇ ਸਮੂਹ ਸਕੂਲ ਸਟਾਫ਼ ਸਕੂਲਾਂ ਵਿਚ ਮਨਾਇਆ ਜਾਵੇ।ਨਾਲ ਹੀ ਵਿਭਾਗ ਨੇ ਕਿਹਾ ਹੈ ਕਿ, ਇਸ ਦਿਨ ਮਿਸ਼ਨ ਲਾਈਫ਼ ਤਹਿਤ ਪੌਦੇ ਲਗਾਏ ਜਾਣ। ਸਕੂਲਾਂ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਵੈ-ਇੱਛਾ ਅਨੁਸਾਰ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਵੇ।