Connect with us

ਪੰਜਾਬੀ

ਦਿਵਿਆਂਗਜਨਾਂ ਦੇ UDID ਕਾਰਡ ਬਣਾਉਣ ‘ਚ ਲਿਆਂਦੀ ਜਾਵੇ ਤੇਜ਼ੀ – ਵਧੀਕ ਡਿਪਟੀ ਕਮਿਸ਼ਨਰ

Published

on

UDID of persons with disabilities Card making should be speeded up - Additional Deputy Commissioner

ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਰਫ਼ਤਾਰ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਦੱਸਿਆ ਕਿ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਲੁਧਿਆਣਾ ਦਾ ਪੂਰੇ ਪੰਜਾਬ ਵਿੱਚੋਂ 17ਵਾਂ ਸਥਾਨ ਹੈ। ਜਿਲ੍ਹੇ ਵਿੱਚ ਕੁੱਲ 76733 ਦਿਵਿਆਂਗਜਨ ਹਨ ਜਿਸ ਵਿਚੋਂ 59354 ਅਰਜੀਆਂ ਪੋਰਟਲ ਤੇ ਆ ਚੁੱਕੀਆਂ ਹਨ ਤੇ ਇਨ੍ਹਾਂ ਵਿੱਚੋ 35032 ਯੂ.ਡੀ.ਆਈ.ਡੀ. ਕਾਰਡ ਬਣ ਚੁੱਕੇ ਹਨ।

ਵਧੀਕ ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਨੂੰ ਲੰਬੇ ਸਮੇਂ ਤੋਂ ਲੰਬਿਤ ਪਈਆਂ ਅਰਜੀਆਂ ਦਾ ਕੰਮ ਜਲਦ ਤੋਂ ਜਲਦ ਨਿਪਟਾਉਣ ਦੀ ਹਦਾਇਤ ਕੀਤੀ ਗਈ ਅਤੇ ਉਨ੍ਹਾਂ ਸਿਹਤ ਵਿਭਾਗ ਦੇ ਨਾਲ-ਨਾਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਜਿਲ੍ਹਾ ਪ੍ਰੋਗਰਾਮ ਅਫਸਰ ਅਤੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਵੀ ਇਸ ਕੰਮ ਨੂੰ ਨੇਪਰੇ ਚਾੜਨ ਲਈ ਮਿਸ਼ਨ ਮੋਡ ਵਿੱਚ ਕੰਮ ਕਰਨ ਲਈ ਕਿਹਾ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਦਿਵਿਆਂਗਜਨਾਂ ਦੀ ਅਸੈਸਮੈਂਟ ਲਈ ਉਨ੍ਹਾਂ ਨੂੰ ਘਰਾਂ ਤੋਂ ਹਸਪਤਾਲ ਤੱਕ ਲੈ ਕੇ ਜਾਣ ਲਈ ਲੋੜ ਪਈ ਤਾਂ ਜਿਲ੍ਹਾ ਪ੍ਰਸਾਸ਼ਨ ਇਸ ਨੋਬਲ ਕਾਰਜ ਲਈ ਟਰਾਂਸਪੋਰਟ ਦਾ ਪ੍ਰਬੰਧ ਵੀ ਕਰੇਗਾ ਅਤੇ ਲੁਧਿਆਣਾ ਜ਼ਿਲ੍ਹਾ ਪ੍ਰਸਾਸ਼ਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਕੰਮ ਕਰਨ ਲਈ ਹਰ ਸੰਭਵ ਯਤਨ ਕਰੇਗਾ।

Facebook Comments

Trending