ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ, ਲੁਧਿਆਣਾ ਵਿੱਚ ਅੰਗਰੇਜ਼ੀ ਭਾਸ਼ਾ ਸਿੱਖਣ ਸਬੰਧੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਹਰਮੀਤ ਕੌਰ ਵੜੈਚ ਵੱਲੋਂ ਅਧਿਆਪਕਾਂ ਨਾਲ ਜਾਣ-ਪਛਾਣ ਕਰਵਾਈ ਗਈ। ਸ਼੍ਰੀਮਤੀ ਵੜੈਚ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਸ਼ਾ ਇੱਕ ਅਜਿਹਾ ਵਿਸ਼ਾ ਹੈ ਜਿਸ ਵਿੱਚ ਅਸੀਂ ਕਦੇ ਵੀ ਸਿੱਖਣਾ ਬੰਦ ਨਹੀਂ ਕਰਦੇ ਅਤੇ ਇੱਕ ਅਧਿਆਪਕ ਨੂੰ ਸਿੱਖਣਾ ਅਤੇ ਵਿਦਿਆਰਥੀਆਂ ਤੱਕ ਉਸ ਗਿਆਨ ਅਤੇ ਜਾਣਕਾਰੀ ਦਾ ਪ੍ਰਸਾਰ ਕਰਨਾ ਚਾਹੀਦਾ ਹੈ।
ਰਿਸੋਰਸ ਪਰਸਨ ਸ੍ਰੀਮਤੀ ਸੁਜਾਤਾ ਛਾਬੜਾ ਨੇ ਅਧਿਆਪਕਾਂ ਨੂੰ ਸੁਝਾਅ ਦਿੰਦੇ ਹੋਏ ਉਸਨੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਪੱਧਰ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਭਾਸ਼ਾ ਦੇ ਚਾਰੇ ਬੁਨਿਆਦੀ ਹੁਨਰਾਂ ਜਿਵੇਂ ਕਿ ਸੁਣਨ, ਬੋਲਣ, ਪੜ੍ਹਨ ਅਤੇ ਲਿਖਣ ਦੇ ਪੜਾਵਾਂ ਬਾਰੇ ਵਿਸਥਾਰ ਨਾਲ ਗੱਲ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੀ ਰੀਡਿੰਗ, ਰੀਡਿੰਗ ਦੌਰਾਨ ਅਤੇ ਪੜ੍ਹਣ ਤੋਂ ਬਾਅਦ ਦੇ ਪੜਾਵਾਂ ਵਿੱਚ ਸੁਧਾਰ ਕਰਨ ਬਾਰੇ ਦੱਸਿਆ। ਉਨ੍ਹਾਂ ਨੇ ਅਧਿਆਪਕਾਂ ਨੂੰ ਸੁਝਾਅ ਦਿੱਤੇ ਕਿ ਕਿਵੇਂ ਉਚਾਰਨ ਦੇ ਹੁਨਰ ਨੂੰ ਸੁਧਾਰ ਕੇ ਵਿਦਿਆਰਥੀਆਂ ਵਿੱਚ ਪੜ੍ਹਨ ਨੂੰ ਦਿਲਚਸਪ ਬਣਾਇਆ ਜਾ ਸਕਦਾ ਹੈ।