ਲੁਧਿਆਣਾ : ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਨੇ ਦੁੱਗਰੀ ਅਰਬਨ ਅਸਟੇਟ ਫੇਸ-1 ਦੀ ਲੇਬਰ ਕਲੋਨੀ ਅਤੇ 200 ਗਜ, 250 ਗਜ ਅਤੇ 300 ਗਜ ਬਲਾਕ ਦੀਆਂ 15 ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ। ਇਹਨਾਂ ਸੜਕਾਂ ਦੇ ਮੁੜ ਨਿਰਮਾਣ ਤੇ 49 ਲੱਖ, 7 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਹਨਾਂ ਦੇ ਨਾਲ ਚੇਅਰਮੈਨ ਜਿ਼ਲ੍ਹਾ ਵਿੱਤ ਅਤੇ ਯੋਜਨਾ ਕਮੇਟੀ ਸ੍ਰੀ ਸ਼ਰਨ ਪਾਲ ਸਿੰਘ ਮੱਕੜ ਵੀ ਹਾਜ਼ਰ ਸਨ।
ਵਿਧਾਇਕ ਸਿੱਧੂ ਨੇ ਕਿਹਾ ਕਿ ਦੁੱਗਰੀ ਅਰਬਨ ਅਸਟੇਟ ਫੇਸ-1 ਦੀ ਅਰਬਨ ਅਸਟੇਟ ਵੈਲਫੇਅਰ ਕੌਸਲ ਦੇ ਮੈਂਬਰਾਂ ਅਤੇ ਇੱਥੇ ਰਹਿਣ ਵਾਲੇ ਲੋਕਾਂ ਨੂੰ ਕਿਹਾ ਕਿ ਇਹ ਸੜਕਾਂ ਤੁਹਾਡੇ ਦਿੱਤੇ ਹੋਏ ਟੈਕਸ ਦੇ ਰੁਪਾਇਆ ਵਿੱਚੋਂ ਹੀ ਬਣਦੀਆਂ ਹਨ, ਇਸ ਲਈ ਉਹ ਆਪਣੀ ਨਿਗਰਾਨੀ ਹੇਠ ਹੀ ਇਹਨਾਂ ਸੜਕਾਂ ਦਾ ਨਿਰਮਾਣ ਕਰਵਾਉਣ ਉਹਨਾਂ ਨੇ ਅਧਿਕਾਰੀਆਂ ਨੂੰ ਵੀ ਸਪੱਸ਼ਟ ਕੀਤਾ ਕਿ ਇਹਨਾਂ ਸੜਕਾਂ ਦੇ ਨਿਰਮਾਣ ਕਾਰਜ਼ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤੇ ਜਾਣ।
ਵਿਧਾਇਕ ਸਿੱਧੂ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਧਾਂਦਰਾ ਰੋਡ ਬਣਨ ਦਾ ਕੰਮ ਵੀ ਉਦਘਾਟਨ ਕਰਕੇ ਬੜੀ ਜਲਦੀ ਸ਼ੁਰੂ ਕਰਵਾਇਆ ਜਾਵੇਗਾ, ਜਿਸ ਦੀ ਗਰਾਂਟ ਲੋਕ ਨਿਰਮਾਣ ਵਿਭਾਗ ਨੂੰ ਜਲਦ ਹੀ ਜ਼ਾਰੀ ਹੋ ਜਾਵੇਗੀ। ਇਲਾਕਾ ਨਿਵਾਸੀਆਂ ਨੇ ਮੁੜ ਨਿਰਮਾਣ ਸ਼ੁਰੂ ਕਰਵਾਉਣ ਤੇ ਹਲਕਾ ਆਤਮ ਨਗਰ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਦਾ ਧੰਨਵਾਦ ਵੀ ਕੀਤਾ।