Connect with us

ਪੰਜਾਬ ਨਿਊਜ਼

ਪੰਜਾਬ ’ਚ ਅਗਲੇ ਤਿੰਨ ਦਿਨ ਮੌਸਮ ਰਹੇਗਾ ਸਾਫ਼, ਤਾਪਮਾਨ ਵਧੇਗਾ

Published

on

The weather will be clear in Punjab for the next three days, the temperature will rise

ਲੁਧਿਆਣਾ : ਬੁੱਧਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ ’ਚ ਸਵੇਰ ਤੋਂ ਹੀ ਬੱਦਲ ਛਾਏ ਰਹੇ ਤੇ ਕੁਝ ਥਾਵਾਂ ’ਤੇ ਹਵਾਵਾਂ ਚੱਲਣ ਨਾਲ ਮੌਸਮ ਖ਼ੁਸ਼ਗਵਾਰ ਬਣਿਆ ਰਿਹਾ। ਦੁਪਹਿਰ ਤੋਂ ਗਰਮੀ ਵਧੀ ਤੇ ਤਾਪਮਾਨ ’ਚ ਇਜ਼ਾਫ਼ਾ ਹੋਇਆ। ਮੌਸਮ ਵਿਭਾਗ ਮੁਤਾਬਕ ਹੁਣ ਅੱਠ ਤੋਂ 10 ਜੂਨ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ’ਚ ਮੌਸਮ ਸਾਫ਼ ਰਹੇਗਾ। 11 ਜੂਨ ਨੂੰ ਫਿਰ ਮੌਸਮ ਬਦਲੇਗਾ ਤੇ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ’ਚ ਬੱਦਲ ਛਾਉਣਗੇ ਤੇ ਕੁਝ ਥਾਵਾਂ ’ਤੇ ਤੇਜ਼ ਹਵਾਵਾਂ ਨਾਲ ਬਾਰਿਸ਼ ਹੋਣ ਦਾ ਅਨੁਮਾਨ ਹੈ।

ਮੰਗਲਵਾਰ ਰਾਤ ਤੇ ਬੁੱਧਵਾਰ ਸਵੇਰੇ ਅੰਮ੍ਰਿਤਸਰ ਤੇ ਗੁਰਦਾਸਪੁਰ ’ਚ ਬਾਰਿਸ਼ ਹੋਈ। ਅੰਮ੍ਰਿਤਸਰ ’ਚ ਸਵੇਰੇ ਅੱਠ ਵੱਜੇ ਤੱਕ 16.8 ਐੱਮਐੱਮ ਤੇ ਗੁਰਦਾਸਪੁਰ ’ਚ 25.8 ਐੱਮਐੱਮ ਬਾਰਿਸ਼ ਦਰਜ ਕੀਤੀ ਗਈ। ਹਾਲਾਂਕਿ ਬੁੱਧਵਾਰ ਨੂੰ ਸੂਬੇ ’ਚ ਜ਼ਿਆਦਾਤਰ ਥਾਵਾਂ ’ਤੇ ਆਮ ਨਾਲੋਂ ਤਾਪਮਾਨ ਘੱਟ ਦਰਜ ਕੀਤਾ ਗਿਆ। ਲੁਧਿਆਣਾ ’ਚ ਦਿਨ ਦਾ ਤਾਪਮਾਨ 37.8 ਡਿਗਰੀ ਸੈਲਸੀਅਸ, ਅੰਮ੍ਰਿਤਸਰ ’ਚ 37.5 ਡਿਗਰੀ ਤੇ ਪਟਿਆਲਾ ’ਚ 38.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Facebook Comments

Trending