Connect with us

ਪੰਜਾਬ ਨਿਊਜ਼

ਪੰਜਾਬ ’ਚ ਪੈਟਰੋਲ ਤੇ ਡੀਜ਼ਲ ਮਹਿੰਗੇ, ਆਮ ਲੋਕਾਂ ਉਤੇ ਪਵੇਗਾ 620 ਕਰੋੜ ਰੁਪਏ ਦਾ ਬੋਝ

Published

on

In Punjab, petrol and diesel are expensive, common people will have a burden of Rs 620 crore

ਪੰਜਾਬ ਸਰਕਾਰ ਨੇ ਤੇਲ ਕੀਮਤਾਂ ’ਚ ਵਾਧੇ ਦਾ ਐਲਾਨ ਕੀਤਾ ਹੈ ਜਿਸ ਨਾਲ ਸੂਬੇ ਦੇ ਲੋਕਾਂ ’ਤੇ ਕਰੀਬ 620 ਕਰੋੜ ਰੁਪਏ ਦਾ ਵਾਧੂ ਬੋਝ ਪੈਣ ਦਾ ਅਨੁਮਾਨ ਹੈ। ਲੰਘੀ ਰਾਤ ਤੋਂ ਪੰਜਾਬ ਵਿੱਚ ਪੈਟਰੋਲ ਦੀ ਕੀਮਤ ਵਿੱਚ 92 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 88 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋ ਗਿਆ ਹੈ। ਬੇਸ਼ੱਕ ਸੂਬਾ ਸਰਕਾਰ ਇਸ ਕਦਮ ਨਾਲ ਮਾਲੀਆ ਜੁਟਾਏਗੀ ਪ੍ਰੰਤੂ ਆਮ ਲੋਕਾਂ ਦੀ ਜੇਬ ’ਤੇ ਭਾਰ ਪਵੇਗਾ।

‘ਆਪ’ ਸਰਕਾਰ ਵੱਲੋਂ ਤੇਲ ਕੀਮਤਾਂ ’ਚ ਦੂਜੀ ਵਾਰ ਵਾਧਾ ਕੀਤਾ ਗਿਆ ਹੈ। ਆਬਕਾਰੀ ਤੇ ਕਰ ਵਿਭਾਗ ਵੱਲੋਂ ਇਸ ਬਾਰੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਜਿਸ ਅਨੁਸਾਰ ਹੁਣ ਡੀਜ਼ਲ ਦੀ ਕੀਮਤ 88.95 ਰੁਪਏ ਪ੍ਰਤੀ ਲਿਟਰ ਅਤੇ ਪੈਟਰੋਲ ਦੀ ਕੀਮਤ 98.65 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਸਰਕਾਰੀ ਅਧਿਕਾਰੀ ਆਖਦੇ ਹਨ ਕਿ ਪੰਜਾਬ ਵਿੱਚ ਡੀਜ਼ਲ ਗੁਆਂਢੀ ਸੂਬੇ ਹਰਿਆਣਾ ਨਾਲੋਂ ਸਸਤਾ ਰਹੇਗਾ ਅਤੇ ਰਾਜਸਥਾਨ ਨਾਲੋਂ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਘੱਟ ਰਹਿਣਗੀਆਂ।

Facebook Comments

Trending